Amritsar Airport: ਅੰਮ੍ਰਿਤਸਰ ਏਅਰਪੋਰਟ ਬੰਦ! ਕਈ ਉਡਾਣਾਂ ਪ੍ਰਭਾਵਿਤ, ਜਾਣੋ ਪੂਰਾ ਅਪਡੇਟ
ਜਿਹੜੇ ਲੋਕਾਂ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਫਲਾਈਟ ਲੈਣੀ ਹੈ ਉਹ ਇਹ ਖਬਰ ਜ਼ਰੂਰ ਪੜ੍ਹ ਲੈਣ। ਕਿਉਂਕਿ ਇੰਟਰਨੈਸ਼ਨਲ ਏਅਰਪੋਰਟ ਅਤੇ ਚੰਡੀਗੜ੍ਹ ਏਅਰਪੋਰਟ ਅੱਜ ਦੁਪਹਿਰ 12 ਵਜੇ ਤੱਕ ਲਈ ਬੰਦ ਕਰ ਦਿੱਤੇ ਗਏ ਹਨ।

ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਓਪਰੇਸ਼ਨ ਸਿੰਦੂਰ' ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਇਸੇ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਸਥਿਤ ਸ਼੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਅਤੇ ਚੰਡੀਗੜ੍ਹ ਏਅਰਪੋਰਟ ਅੱਜ ਦੁਪਹਿਰ 12 ਵਜੇ ਤੱਕ ਲਈ ਬੰਦ ਕਰ ਦਿੱਤੇ ਗਏ ਹਨ।
ਸਪਾਈਸਜੈੱਟ ਦੇ ਅਨੁਸਾਰ ਸ਼ਾਰਜਾਹ ਤੋਂ ਅੰਮ੍ਰਿਤਸਰ ਆਉਣ ਵਾਲੀ ਫਲਾਈਟ ਵੀ ਰੱਦ ਕਰ ਦਿੱਤੀ ਗਈ ਹੈ। ਪੁਣੇ, ਮੁੰਬਈ ਅਤੇ ਦਿੱਲੀ ਤੋਂ ਅੰਮ੍ਰਿਤਸਰ ਆਉਣ ਵਾਲੀਆਂ ਸਾਰੀਆਂ ਉਡਾਣਾਂ ਵੀ ਸਵੇਰੇ 12 ਵਜੇ ਤੱਕ ਰੱਦ ਰਹਿਣਗੀਆਂ। ਦੂਜੇ ਪਾਸੇ ਜੰਮੂ, ਸ਼੍ਰੀਨਗਰ, ਲੇਹ ਸਮੇਤ ਕੁੱਲ 9 ਏਅਰਪੋਰਟਾਂ ਤੋਂ ਚੱਲਣ ਵਾਲੀਆਂ ਸਾਰੀਆਂ ਉਡਾਣਾਂ ਅੱਜ ਦੁਪਹਿਰ 12 ਵਜੇ ਤੱਕ ਲਈ ਰੱਦ ਹੋ ਚੁੱਕੀਆਂ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਸਮੇਂ ਦੀ ਮਿਆਦ ਵਧਾਈ ਵੀ ਜਾ ਸਕਦੀ ਹੈ।
ਉਸ ਦਿਸ਼ਾ ਵਿੱਚ, ਇੰਡੀਗੋ ਸਮੇਤ ਹੋਰ ਏਅਰਲਾਈਨਜ਼ ਨੇ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਸਾਰੇ ਯਾਤਰੀ ਏਅਰਪੋਰਟ ਦੇ ਲਈ ਨਿਕਲਣ ਤੋਂ ਪਹਿਲਾਂ ਆਪਣੀ ਫਲਾਈਟ ਦੀ ਸਥਿਤੀ ਦੀ ਪੁਸ਼ਟੀ ਕਰਨ ਲਈ ਏਅਰਲਾਈਨ ਨਾਲ ਸੰਪਰਕ ਕਰਣ। ਦੱਸਣਯੋਗ ਗੱਲ ਹੈ ਕਿ ਭਾਰਤ ਨੇ ਮੁਜਫਫਰਾਬਾਦ, ਕੋਟਲੀ ਅਤੇ ਬਹਾਵਲਪੁਰ ਵਿੱਚ ਅੱਤਵਾਦੀ ਠਿਕਾਣਿਆਂ 'ਤੇ ਵੱਡਾ ਮਿਸਾਈਲ ਹਮਲਾ ਕੀਤਾ ਹੈ। ਇਨ੍ਹਾਂ ਹਮਲਿਆਂ ਵਿੱਚ ਅੱਤਵਾਦੀਆਂ ਦੀ ਵੱਡੀ ਸੰਖਿਆ ਮਾਰੀ ਜਾਣ ਦਾ ਅੰਦਾਜ਼ਾ ਹੈ। ਹਾਲਾਂਕਿ, ਕਿੰਨੇ ਅੱਤਵਾਦੀ ਮਾਰੇ ਗਏ ਹਨ ਇਸ ਬਾਰੇ ਕੋਈ ਅਧਿਕਾਰਿਕ ਜਾਣਕਾਰੀ ਮੌਜੂਦ ਨਹੀਂ ਹੈ। ਅੱਤਵਾਦੀਆਂ ਨੇ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਜਿੰਮੇਵਾਰੀ 'ਦ ਰੇਜ਼ਿਸਟੈਂਸ ਫਰੰਟ' ਨੇ ਲਈ ਸੀ, ਜਿਸ ਵਿੱਚ 26 ਨਿਰਦੋਸ਼ ਲੋਕਾਂ ਦੀ ਜਾਨ ਗਈ ਸੀ। ਜਿਸ ਨੂੰ ਲੈ ਕੇ ਦੇਸ਼ ਦੇ ਵਿੱਚ ਰੋਸ ਪਾਇਆ ਜਾ ਰਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
