ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ 'ਚ ਅਦਾਲਤ 'ਚ ਪੇਸ਼ ਕੀਤੇ ਦੋਸ਼ੀ, ਮੁੜ ਰਿਮਾਂਡ ਕੀਤਾ ਹਾਸਲ
Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਕਾਂਡ ਦੇ ਮਾਮਲੇ ਵਿੱਚ 11 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਚਾਰ ਦਿਨ ਦੇ ਰਿਮਾਂਡ ‘ਤੇ ਭੇਜਿਆ ਗਿਆ ਹੈ।

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਕਾਂਡ ਦੇ ਮਾਮਲੇ ਵਿੱਚ 11 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਚਾਰ ਦਿਨ ਦੇ ਰਿਮਾਂਡ ‘ਤੇ ਭੇਜਿਆ ਗਿਆ ਹੈ।
ਉੱਥੇ ਹੀ ਪੁਲਿਸ ਨੇ ਅਦਾਲਤ ਵਿੱਚ ਤਰਕ ਦਿੱਤਾ ਕਿ ਸਾਰੀ ਦੋਸ਼ੀਆਂ ਤੋਂ ਪੁੱਛਗਿੱਛ ਦਾ ਸਿਲਸਿਲਾ ਜਾਰੀ ਹੈ। ਦੋਸ਼ੀਆਂ ਦੇ ਮੋਬਾਈਲਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਨਾਲ ਦੋਸ਼ੀਆਂ ਦੇ ਪਿਛੋਕੜ ਦਾ ਪਤਾ ਲੱਗ ਸਕੇ ਭਾਵ ਕਿ ਉਹ ਪਹਿਲਾਂ ਕੀ ਕਰਦੇ ਰਹੇ ਅਤੇ ਹੁਣ ਕੀ ਕਰ ਰਹੇ ਹਨ। ਇਸ ਤੋਂ ਇਲਾਵਾ ਲੁਧਿਆਣਾ ਅਤੇ ਦਿੱਲੀ ਦੇ ਸਪਲਾਇਰਾਂ ਦੇ ਰਿਕਾਰਡ ਵੀ ਖੰਗਾਲੇ ਜਾ ਰਹੇ ਹਨ। ਫਿਲਹਾਲ ਇਸ ਮਾਮਲੇ ਵਿੱਚ ਹਾਲੇ ਤੱਕ 16 ਦੋਸ਼ੀ ਹਿਰਾਸਤ ਵਿੱਚ ਹਨ, ਜਦਕਿ 2 ਹਾਲੇ ਵੀ ਫਰਾਰ ਹਨ। ਉੱਥੇ ਹੀ ਮਰਨ ਵਾਲਿਆਂ ਦੀ ਗਿਣਤੀ 27 ਹੋ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
