ਟ੍ਰੈਂਡਿੰਗ
CM ਮਾਨ ਦੇ ਪ੍ਰੋਗਰਾਮ ਤੋਂ ਪਹਿਲਾਂ ਫਿਰੌਤੀ ਨਾ ਦੇਣ ਕਰਕੇ ਗੋਲ਼ੀਆਂ ਨਾਲ ਭੁੰਨਿਆ ਆੜ੍ਹਤੀਆ, ਮਜੀਠੀਆ ਨੇ ਕਿਹਾ- ਹਲਾਤ-ਏ-BAD LAW !
ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਜੋ ਕਿ ਕੁਝ ਸਮੇਂ ਬਾਅਦ ਕਿਸੇ ਕਾਰਨ ਕਰਕੇ ਰੱਦ ਕਰ ਦਿੱਤਾ ਗਿਆ।
Punjab News: ਬੇਸ਼ੱਕ ਪੰਜਾਬ ਸਰਕਾਰ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਪੂਰੀ ਵਾਹ ਲਾ ਰਹੀ ਹੈ ਪਰ ਫਿਰ ਵੀ ਆਏ ਪੰਜਾਬ ਵਿੱਚ ਕਤਲ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਤੇ ਹੁਣ ਤਾਜ਼ਾ ਮਾਮਲਾ ਤਰਨ ਤਾਰਨ ਵਿੱਚੋਂ ਸਾਹਮਣੇ ਆਇਆ ਹੈ ਜਿੱਥੇ ਫਿਰੌਤੀ ਨਾ ਦੇਣ ਕਰਕੇ ਆੜ੍ਹਤੀਏ ਦਾ ਗੋਲ਼ੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਵੱਲੋਂ ਸਰਕਾਰ ਨੂੰ ਘੇਰਿਆ ਗਿਆ ਹੈ।
ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਲਿਖਇਆ, ਹਲਾਤ ਏ BAD LAW ❗️❗️ ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ, ਗੈਂਗਸਟਰਾਂ ਨੂੰ ਫਰੌਤੀ ਨਾ ਦੇਣ ਕਾਰਨ ਜ਼ਿਲ੍ਹਾ ਤਰਨ ਤਾਰਨ ਸਾਹਿਬ ਦੇ ਹਲਕਾ ਪੱਟੀ ਦੇ ਪਿੰਡ ਦੁਬਲੀ ਤੋਂ ਆੜਤੀਆ ਜਸਵੰਤ ਸਿੰਘ ਬਿੱਟੂ ਦਾ ਗੋਲੀਆਂ ਮਾਰ ਕੇ ਕਤਲ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਰਨ ਤਾਰਨ ਜ਼ਿਲ੍ਹੇ 'ਚ ਆਉਣਾ ਦਾ ਪ੍ਰੋਗਰਾਮ ਸੀ ਅਤੇ ਉਸ ਦੌਰਾਨ ਅਜਿਹੀ ਘਟਨਾ ਪੰਜਾਬ ਦੇ ਜੰਗਲ ਰਾਜ ਦੀ ਕਹਾਣੀ ਬਿਆਨ ਕਰਦੀ ਹੈ।
ਜ਼ਿਕਰ ਕਰ ਦਈਏ ਕਿ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਜੋ ਕਿ ਕੁਝ ਸਮੇਂ ਬਾਅਦ ਕਿਸੇ ਕਾਰਨ ਕਰਕੇ ਰੱਦ ਕਰ ਦਿੱਤਾ ਗਿਆ।
ਇਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚ ਰਹੇ ਹਨ। ਉਹ ਜਲੰਧਰ ਵਿੱਚ ਪੀਏਪੀ ਦੀ ਮੀਟਿੰਗ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਵੀ ਮੁਲਾਕਾਤ ਕਰਨਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।