Amritsar News: ਅੰਮ੍ਰਿਤਸਰ ਦੇ ਇੱਕ ਘਰ 'ਚ ਹੋਇਆ ਧਮਾਕਾ, ਅੰਦਰ ਸੌਂ ਰਿਹਾ ਬਜ਼ੁਰਗ ਸੜ ਕੇ ਸੁਆਹ; ਲੋਕ ਬੋਲੇ- ਸੈਰ ਕਰਨ ਗਿਆ ਸੀ ਬਾਕੀ ਪਰਿਵਾਰ...

Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹੇ ਦੇ ਮਜੀਠਾ ਰੋਡ 'ਤੇ ਜਗਰਦੰਬਾ ਕਲੋਨੀ ਦੀ ਗਲੀ ਨੰਬਰ ਇੱਕ ਵਿੱਚ ਦੇਰ ਰਾਤ ਘਰ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ

Continues below advertisement

Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹੇ ਦੇ ਮਜੀਠਾ ਰੋਡ 'ਤੇ ਜਗਰਦੰਬਾ ਕਲੋਨੀ ਦੀ ਗਲੀ ਨੰਬਰ ਇੱਕ ਵਿੱਚ ਦੇਰ ਰਾਤ ਘਰ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਪੂਰਾ ਘਰ ਸੜ ਕੇ ਸੁਆਹ ਹੋ ਗਿਆ। ਘਟਨਾ ਸਮੇਂ ਬਜ਼ੁਰਗ ਘਰ ਵਿੱਚ ਇਕੱਲਾ ਸੀ ਅਤੇ ਸੁੱਤਾ ਪਿਆ ਸੀ। ਜਿਸ ਕਾਰਨ ਉਹ ਬੁਰੀ ਤਰ੍ਹਾਂ ਸੜ ਗਿਆ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Continues below advertisement

ਸਥਾਨਕ ਲੋਕਾਂ ਅਨੁਸਾਰ ਅੱਗ ਲੱਗਣ ਤੋਂ ਥੋੜ੍ਹੀ ਦੇਰ ਬਾਅਦ ਇੱਕ ਜ਼ਬਰਦਸਤ ਧਮਾਕਾ ਹੋਇਆ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਏਸੀ ਕੰਪ੍ਰੈਸਰ ਫਟਣ ਜਾਂ ਸਿਲੰਡਰ ਫਟਣ ਕਾਰਨ ਹੋਇਆ ਹੋ ਸਕਦਾ ਹੈ। ਹਾਲਾਂਕਿ, ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਤਿੰਨ ਤੋਂ 4 ਘੰਟਿਆਂ ਬਾਅਦ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।

ਬਾਹਰ ਸੈਰ ਲਈ ਗਿਆ ਹੋਇਆ ਸੀ ਪਰਿਵਾਰ 

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਘਰ ਦਾ ਮੁਖੀ ਅੰਦਰ ਸੌਂ ਰਿਹਾ ਸੀ। ਜਦੋਂ ਕਿ ਪਰਿਵਾਰ ਦੇ ਹੋਰ ਮੈਂਬਰ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਲਈ ਬਾਹਰ ਗਏ ਹੋਏ ਸਨ। ਇਸ ਦੌਰਾਨ ਘਰ ਮੌਜੂਦ ਬਜ਼ੁਰਗ ਵਿਅਕਤੀ ਅੱਗ ਦੀ ਚਪੇਟ ਵਿੱਚ ਆ ਗਿਆ ਅਤੇ ਬੁਰੀ ਤਰ੍ਹਾਂ ਸੜ ਗਿਆ। ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ

ਚਸ਼ਮਦੀਦਾਂ ਨੇ ਪੁਲਿਸ ਨੂੰ ਦੱਸਿਆ ਕਿ ਪਹਿਲਾਂ ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਫਿਰ ਅੱਗ ਲੱਗ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਘਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਹੈ ਅਤੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਾਇਰ ਬ੍ਰਿਗੇਡ ਅਤੇ ਪੁਲਿਸ ਵਿਭਾਗ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Continues below advertisement
Sponsored Links by Taboola
OSZAR »