ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
Jalandhar News: ਜਲੰਧਰ ਦੇ ਲਾਲ ਰਤਨ ਸਿਨੇਮਾ ਨੇੜੇ ਕੁਝ ਨੌਜਵਾਨਾਂ ਵਲੋਂ ਇੱਕ ਨੌਜਵਾਨ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।

Jalandhar News: ਜਲੰਧਰ ਦੇ ਲਾਲ ਰਤਨ ਸਿਨੇਮਾ ਨੇੜੇ ਕੁਝ ਨੌਜਵਾਨਾਂ ਵਲੋਂ ਇੱਕ ਨੌਜਵਾਨ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਗੁਰਪ੍ਰੀਤ ਦੇ ਤੌਰ 'ਤੇ ਹੋਈ ਹੈ, ਜਿਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਦੀ ਇਕ ਖ਼ੌਫ਼ਨਾਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਉੱਥੇ ਹੀ ਥਾਣਾ ਨੰਬਰ-4 ਦੇ ਇੰਚਾਰਜ ਹਰਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲਾਲ ਰਤਨ ਸਿਨੇਮਾ ਨੇੜੇ ਇਕ ਨੌਜਵਾਨ 'ਤੇ ਕੁਝ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਦੇ ਬਾਅਦ ਗੁਰਪ੍ਰੀਤ ਅਤੇ ਉਸ ਦੇ ਪਿਤਾ ਦੇ ਬਿਆਨਾਂ 'ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਲੜਾਈ ਦੀ ਵਜ੍ਹਾ ਹੋਲੀ ਦੇ ਦਿਨ ਰੰਗ ਲਗਾਉਣ ਨੂੰ ਲੈ ਕੇ ਹੋਏ ਵਿਵਾਦ ਦੱਸਿਆ ਜਾ ਰਿਹਾ ਹੈ। ਇਸ ਦੇ ਬਾਅਦ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਪੀੜਤ ਗੁਰਪ੍ਰੀਤ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
