Celebration In Bjp Office: 3 ਸੂਬਿਆਂ ਚ ਭਾਜਪਾ ਦੀ ਜਿੱਤ ਤੈਅ ! ਸ਼ਾਮ ਨੂੰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ ਪੀਐਮ ਮੋਦੀ

Assembly Election Results 2023: ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਰੁਝਾਨ ਆ ਰਹੇ ਹਨ ਜਿਨ੍ਹਾਂ ਵਿੱਚੋਂ 3 ਸੂਬਿਆਂ ਵਿੱਚ ਭਾਜਪਾ ਦੀ ਸ਼ਾਨਦਾਰ ਲੀਡ ਬਣੀ ਹੋਈ ਹੈ।

Continues below advertisement

Assembly Election Results 2023: ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਤਿੰਨ ਸੂਬਿਆਂ ਵਿੱਚ ਭਾਰਤੀ ਜਨਤਾ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਰਾਜਸਥਾਨ ਤੇ ਮੱਧ ਪ੍ਰਦੇਸ਼ ਵਿੱਚ ਤਾਂ ਪਾਰਟੀ ਨੇ ਕਾਂਗਰਸ ਨੂੰ ਪਛਾੜ ਕੇ ਬਹੁਮਤ ਦਾ ਅੰਕੜਾ ਰੁਝਾਨਾਂ ਵਿੱਚ ਪਾਰ ਕਰ ਲਿਆ ਹੈ।

Continues below advertisement

ਛੱਤੀਸਗੜ੍ਹ ਵਿੱਚ ਵੀ ਭਾਰਤੀ ਜਨਤਾ ਪਾਰਟੀ ਕਾਂਗਰਸ ਨੂੰ ਪਛਾੜਦੀ ਨਜ਼ਰ ਆ ਰਹੀ ਹੈ। ਤਲੰਗਾਨਾ ਜਿੱਥੇ 2018 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਕੋਲ ਸਿਰਫ਼ 1 ਹੀ ਸੀਟ ਸੀ ਪਰ ਇਸ ਵਾਰ ਉੱਥੇ ਵੀ ਭਾਜਪਾ ਦੇ ਹੱਥ 7 ਤੋਂ 8 ਸੀਟਾਂ ਆਉਂਦੀਆਂ ਦਿਖਾਈ ਦੇ ਰਹੀਆਂ ਹਨ। ਅਜਿਹੇ ਵਿੱਚ ਭਾਜਪਾ ਨੇ ਜਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਸੂਤਰਾਂ ਦੇ ਮੁਤਾਬਕ ਸ਼ਾਮ 5 ਵਜੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਜਸ਼ਨ ਹੋਵੇਗਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 6.30 ਵਜੇ ਭਾਜਪਾ ਮੁੱਖ ਦਫ਼ਤਰ ਤੋਂ ਵਰਕਰਾਂ ਨੂੰ ਸੰਬੋਧਨ ਕਰਨਗੇ।

ਹਿੰਦੀ ਪੱਟੀ ਵਿੱਚ ਭਾਜਪਾ ਦਾ ਸ਼ਾਨਦਾਰ ਪ੍ਰਦਰਸ਼ਨ

ਚੋਣ ਆਯੋਗ ਮੁਤਾਬਕ, ਹਿੰਦੀ ਪੱਟੀ ਦੇ ਤਿੰਨ ਸੂਬਿਆਂ, ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿੱਚ ਭਾਜਪਾ ਨੇ ਚੰਗੀ ਲੀਡ ਲਈ ਹੈ। ਇਨ੍ਹਾਂ ਸੂਬਿਆਂ ਵਿੱਚ ਕਾਂਗਰਸ ਕਾਫ਼ੀ ਪਿੱਛੇ ਦਿਖਾਈ ਦੇ ਰਹੀ ਹੈ। ਇਸ ਤੋਂ ਸਾਫ਼ ਹੁੰਦਾ ਹੈ ਕਿ ਕਾਂਗਰਸ ਹੁਣ ਹਿੰਦੀ ਬੋਲਦਿਆਂ ਇਲਾਕਿਆਂ ਵਿੱਚੋਂ ਖ਼ਾਲੀ ਹੁੰਦੀ ਜਾ ਰਹੀ ਹੈ।

ਜ਼ਿਕਰ ਕਰ ਦਈਏ ਕਿ ਜਿਵੇਂ-ਜਿਵੇਂ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਲੀਡ ਵਧਦੀ ਜਾ ਰਹੀ ਹੈ ਉਵੇਂ ਹੀ ਪਾਰਟੀ ਵਰਕਰਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਵਰਕਰਾਂ ਵੱਲੋਂ ਮਿਠਾਈ ਵੰਡ ਕੇ ਤੇ ਨੱਚ ਕੇ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਭਾਰਤੀ ਜਨਤਾ ਪਾਰਟੀ ਲਈ ਇੱਕ ਵੱਡੀ ਜਿੱਤ ਮੰਨੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Continues below advertisement
Sponsored Links by Taboola
OSZAR »