ਭਾਰਤੀ ਫੌਜ ਨੇ ਲਿਆ ਪਹਿਲਗਾਮ ਦਾ ਬਦਲਾ, 9 ਅੱਤਵਾਦੀ ਠਿਕਾਣਿਆਂ 'ਤੇ ਸਟਰਾਈਕ, ਨਾਮ ਰੱਖਿਆ ‘ਓਪਰੇਸ਼ਨ ਸਿੰਦੂਰ’
ਭਾਰਤੀ ਫੌਜ ਨੇ ਜੰਮੂ ਤੇ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈ ਲਿਆ ਹੈ। Armed forces ਨੇ ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ ਦੇ ਮੁਜ਼ਫ਼ਰਾਬਾਦ 'ਚ ਅੱਤਵਾਦੀ ਠਿਕਾਣਿਆਂ 'ਤੇ ਸਟਰਾਈਕ ਕੀਤੀ।

Operation Sindoor: ਭਾਰਤੀ ਫੌਜ ਨੇ ਜੰਮੂ ਤੇ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈ ਲਿਆ ਹੈ। Armed forces ਨੇ ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ ਦੇ ਮੁਜ਼ਫ਼ਰਾਬਾਦ 'ਚ ਅੱਤਵਾਦੀ ਠਿਕਾਣਿਆਂ 'ਤੇ ਸਟਰਾਈਕ ਕੀਤੀ।
ਰੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ- ਭਾਰਤੀ ਹਥਿਆਰਬੰਦ ਫੌਜਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਉਂਦੇ ਹੋਏ ‘ਆਪਰੇਸ਼ਨ ਸਿੰਦੂਰ’ ਸ਼ੁਰੂ ਕੀਤਾ, ਜਿੱਥੋਂ ਭਾਰਤ ਵਿਰੁੱਧ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਗਈ ਸੀ। ਕੁੱਲ ਮਿਲਾ ਕੇ, ਨੌਂ (9) ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਰੱਖਿਆ ਮੰਤਰਾਲੇ ਨੇ ਹੋਰ ਕੀ ਕਿਹਾ?
ਬਿਆਨ ਵਿੱਚ ਕਿਹਾ ਗਿਆ – ਸਾਡੀ ਕਾਰਵਾਈ ਕੇਂਦਰਤ, ਸੋਚ-ਸਮਝ ਕੇ ਕੀਤੀ ਗਈ ਅਤੇ ਭੜਕਾਊ ਕਾਰਵਾਈ ਤੋਂ ਬਚਣ ਵਾਲੀ ਰਹੀ। ਕਿਸੇ ਵੀ ਪਾਕਿਸਤਾਨੀ ਫੌਜੀ ਠਿਕਾਣੇ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਭਾਰਤ ਨੇ ਠਿਕਾਣਿਆਂ ਦੇ ਚੋਣ ਅਤੇ ਉਨ੍ਹਾਂ ਨੂੰ ਤਬਾਹ ਕਰਨ ਦੇ ਢੰਗ ਵਿੱਚ ਕਾਫ਼ੀ ਸੰਯਮ ਦਿਖਾਇਆ ਹੈ।
ਬਿਆਨ ਦੇ ਅਨੁਸਾਰ, ਇਹ ਕਦਮ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਚੁੱਕਿਆ ਗਿਆ, ਜਿਸ 'ਚ 25 ਭਾਰਤੀ ਅਤੇ ਇੱਕ ਨੇਪਾਲੀ ਨਾਗਰਿਕ ਦੀ ਹੱਤਿਆ ਕਰ ਦਿੱਤੀ ਗਈ ਸੀ। ਮੰਤਰਾਲੇ ਨੇ ਕਿਹਾ ਕਿ ਅਸੀਂ ਇਸ ਵਾਅਦੇ 'ਤੇ ਕਾਇਮ ਹਾਂ ਕਿ ਇਸ ਹਮਲੇ ਲਈ ਜਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਬਾਅਦ ਵਿੱਚ ‘ਓਪਰੇਸ਼ਨ ਸਿੰਦੂਰ’ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।
ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਕਿਸਨੇ ਲਈ ਸੀ?
ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਹਮਲੇ ਦੀ ਜ਼ਿੰਮੇਵਾਰੀ ਲਸ਼ਕਰ-ਏ-ਤਈਬਾ ਦੇ ਗਠਜੋੜ 'ਦ ਰੇਜ਼ਿਸਟੈਂਸ ਫਰੰਟ' ਨੇ ਲਈ ਸੀ। ਹਾਲਾਂਕਿ ਬਾਅਦ ਵਿੱਚ ਪਾਕਿਸਤਾਨੀ ਫੌਜ ਅਤੇ ਆਈਐਸਆਈ ਦੇ ਦਬਾਅ ਹੇਠ ਉਹ ਇਸ ਤੋਂ ਮੁਕਰ ਗਏ ਸਨ। ਇਸ ਹਮਲੇ ਵਿੱਚ 26 ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ।
ਪਹਿਲਗਾਮ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਅੱਵਾਦੀਆਂ ਵਿਰੁੱਧ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸਦੇ ਨਾਲ ਹੀ, ਜੰਮੂ-ਕਸ਼ਮੀਰ ਸਰਕਾਰ ਨੇ 48 ਸੈਲਾਨੀ ਥਾਵਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਸੀ।
ਇਸ ਤੋਂ ਬਾਅਦ ਭਾਰਤ ਨੇ ਸਿੰਧੂ ਜਲ ਸੰਧੀ ਨੂੰ ਰੱਦ ਕਰਨ, ਹਰ ਕਿਸਮ ਦੇ ਵੀਜ਼ੇ ਰੱਦ ਕਰਨ ਦਾ ਫੈਸਲਾ ਲਿਆ ਸੀ। ਨਾਲ ਹੀ ਭਾਰਤ ਨੇ ਪਾਕਿਸਤਾਨ ਦੂਤਾਵਾਸ ਵਿੱਚ ਲੋਕਾਂ ਦੀ ਗਿਣਤੀ ਘਟਾਉਣ ਦੇ ਹੁਕਮ ਦਿੱਤੇ ਸਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
