ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ PM ਮੋਦੀ ਨੇ ਫੌਜ ਨੂੰ ਦਿੱਤੀ ਖੁੱਲ੍ਹੀ ਛੁੱਟੀ, ਕਿਹਾ- ਟਾਰਗੇਟ ਅਤੇ ਸਮਾਂ ਫੌਜ ਤੈਅ ਕਰੇ
ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਫੌਜਾਂ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਤਵਾਦ ਦਾ ਪੂਰੀ ਤਰ੍ਹਾਂ ਖ਼ਾਤਮਾ ਕੀਤਾ ਜਾਵੇਗਾ। ਇਸ ਦੌਰਾਨ ਇਹ ਵੀ ਕਿਹਾ ਗਿਆ ਕਿ ਅੱਤਵਾਦ ਖ਼ਿਲਾਫ ਐਕਸ਼ਨ ਦਾ ਪਲਾਨ ਵੀ ਫੌਜ ਹੀ ਤਿਆਰ ਕਰੇਗੀ।

PM Modi High Level Meeting: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੂਜੀ ਵਾਰ CCS ਦੀ ਬੈਠਕ ਕਰ ਰਹੇ ਹਨ, ਜਿਸ ਵਿੱਚ ਤਿੰਨਾਂ ਫੌਜਾਂ ਦੇ ਮੁਖੀ, ਰੱਖਿਆ ਮੰਤਰੀ ਰਾਜਨਾਥ ਸਿੰਘ, NSA, CDS ਸ਼ਾਮਲ ਹਨ। ਇਸ ਦੌਰਾਨ ਕੇਂਦਰ ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਫੌਜਾਂ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਤਵਾਦ ਦਾ ਪੂਰੀ ਤਰ੍ਹਾਂ ਖ਼ਾਤਮਾ ਕੀਤਾ ਜਾਵੇਗਾ। ਇਸ ਦੌਰਾਨ ਇਹ ਵੀ ਕਿਹਾ ਗਿਆ ਕਿ ਅੱਤਵਾਦ ਖ਼ਿਲਾਫ ਐਕਸ਼ਨ ਦਾ ਪਲਾਨ ਵੀ ਫੌਜ ਹੀ ਤਿਆਰ ਕਰੇਗੀ।
ਮੀਟਿੰਗ ਵਿੱਚ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਅਤੇ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਵੀ ਮੌਜੂਦ ਸਨ। ਇਸ ਮਹੱਤਵਪੂਰਨ ਮੀਟਿੰਗ ਵਿੱਚ ਪਹਿਲਗਾਮ ਹਮਲੇ ਤੋਂ ਬਾਅਦ ਸੁਰੱਖਿਆ ਸਥਿਤੀ, ਅੱਤਵਾਦੀਆਂ ਵਿਰੁੱਧ ਚੱਲ ਰਹੇ ਆਪ੍ਰੇਸ਼ਨਾਂ ਅਤੇ ਭਵਿੱਖ ਦੀ ਰਣਨੀਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਿਵਾਸ 'ਤੇ ਹੋਈ ਇਸ ਮੀਟਿੰਗ ਵਿੱਚ ਹਮਲੇ ਦੇ ਹਾਲਾਤ, ਸੁਰੱਖਿਆ ਬਲਾਂ ਦੀ ਕਾਰਵਾਈ ਅਤੇ ਭਵਿੱਖ ਦੀ ਰਣਨੀਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨੇ ਪਹਿਲਗਾਮ ਹਮਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਅਮਰਨਾਥ ਯਾਤਰਾ ਅਤੇ ਹੋਰ ਨਾਗਰਿਕ ਗਤੀਵਿਧੀਆਂ ਦੀ ਸੁਰੱਖਿਆ ਵਿੱਚ ਕੋਈ ਕੁਤਾਹੀ ਨਾ ਹੋਵੇ।
ਜ਼ਿਕਰਯੋਗ ਹੈ ਕਿ ਪਹਿਲਗਾਮ ਦੀ ਬੈਸਰਾਨ ਦੀ ਘਾਟੀ ਵਿੱਚ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਨਿਹੱਥੇ, ਬੇਕਸੂਰ ਸੈਲਾਨੀਆਂ 'ਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿੱਚ 26 ਲੋਕ ਮਾਰੇ ਗਏ ਅਤੇ ਕਈ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਵੱਧ ਗਿਆ ਹੈ, ਇਸ ਹਮਲੇ ਨੂੰ ਲੈਕੇ ਭਾਰਤੀਆਂ ਵਿੱਚ ਕਾਫੀ ਰੋਸ ਅਤੇ ਗੁੱਸਾ ਹੈ, ਦੇਸ਼ ਦਾ ਹਰੇਕ ਬੰਦਾ ਕਾਰਵਾਈ ਦੀ ਮੰਗ ਕਰ ਰਿਹਾ ਹੈ। ਉੱਥੇ ਹੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੀ ਪਾਕਿਸਤਾਨ ਵਿਰੁੱਧ ਕਾਰਵਾਈ ਕਰਨ ਤੋਂ ਪਿੱਛੇ ਹੱਟ ਨਹੀਂ ਰਹੀ ਹੈ। ਜਦੋਂ ਪਹਿਲਾਂ ਪੀਐਮ ਨੇ ਹਾਈ ਲੈਵਲ ਮੀਟਿੰਗ ਕੀਤੀ ਸੀ ਤਾਂ ਪਾਕਿਸਤਾਨ ਵਿਰੁੱਧ ਕਈ ਫੈਸਲੇ ਲਏ ਸਨ ਅਤੇ ਹੁਣ ਵੀ ਲਗਾਤਾਰ ਸਰਕਾਰ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
