ਛੋਟੀ ਉਮਰ 'ਚ ਹੋ ਗਈ ਵਿਧਵਾ, ਕਬੱਡੀ ਖਿਡਾਰੀ ਨੇ ਜ਼ਿੰਦਗੀ ਕੀਤੀ ਖ਼ਤਮ, ਵਜ੍ਹਾ ਜਾਣ ਕੇ ਕੰਬ ਜਾਵੇਗੀ ਰੂਹ
Punjab News: ਮੋਗਾ ਵਿੱਚ 25 ਸਾਲਾ ਕਬੱਡੀ ਖਿਡਾਰੀ ਨੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ ਹੈ।

Punjab News: ਮੋਗਾ ਵਿੱਚ 25 ਸਾਲਾ ਕਬੱਡੀ ਖਿਡਾਰੀ ਨੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ ਹੈ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਪਿੰਡ ਹਿੰਮਤਪੁਰਾ ਦੇ ਲਖਵੀਰ ਸਿੰਘ ਨਾਲ ਵਿਦੇਸ਼ ਭੇਜਣ ਦੇ ਨਾਮ ‘ਤੇ 25 ਲੱਖ ਰੁਪਏ ਦੀ ਠੱਗੀ ਵੱਜੀ ਸੀ। ਮ੍ਰਿਤਕ ਦੀ ਪਤਨੀ ਬੇਅੰਤ ਕੌਰ ਦੀ ਸ਼ਿਕਾਇਤ ‘ਤੇ ਤਿੰਨ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਜਗਰਾਜ ਸਿੰਘ, ਅਮਰਜੀਤ ਕੌਰ ਅਤੇ ਗੁਰਦੇਵ ਕੌਰ ਨੇ ਲਖਵੀਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ ਸੀ। ਉਨ੍ਹਾਂ ਨੇ ਨਾ ਤਾਂ ਲਖ਼ਵੀਰ ਨੂੰ ਵਿਦੇਸ਼ ਭੇਜਿਆ ਨਾ ਤਾਂ ਪੈਸੇ ਵਾਪਸ ਕੀਤੇ।
ਡੀਐਸਪੀ ਅਨਵਰ ਅਲੀ ਦੇ ਅਨੁਸਾਰ, ਪੁਲਿਸ ਨੇ ਜਗਰਾਜ ਸਿੰਘ ਅਤੇ ਅਮਰਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤੀਜੀ ਦੋਸ਼ੀ ਗੁਰਦੇਵ ਕੌਰ ਦੀ ਭਾਲ ਜਾਰੀ ਹੈ। ਪੁਲਿਸ ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰ ਰਹੀ ਹੈ। ਧੋਖਾਧੜੀ ਤੋਂ ਬਾਅਦ ਲਖਵੀਰ ਸਿੰਘ ਮਾਨਸਿਕ ਤਣਾਅ ਵਿੱਚ ਸੀ। ਦੇਰ ਰਾਤ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
