Punjab News: 16 ਮਹੀਨੇ ਬਾਅਦ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੁਬਾਰਾ ਸ਼ੁਰੂ, 60 ਤੋਂ ਵੱਧ ਉਮਰ ਦੇ ਲੋਕ ਅਪ੍ਰੈਲ ਦੇ ਅੰਤ ਤੱਕ ਕਰ ਸਕਣਗੇ ਰਜਿਸਟ੍ਰੇਸ਼ਨ; 64 ਲੱਖ ਲੋਕਾਂ ਨੂੰ ਮਿਲੇਗਾ ਲਾਭ
ਪੰਜਾਬ ਸਰਕਾਰ ਨੇ ਰਾਜ ਦੇ ਸੀਨੀਅਰ ਨਾਗਰਿਕਾਂ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਨੂੰ ਦੁਬਾਰਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ। ਇਸ ਯੋਜਨਾ ਤਹਿਤ, 50 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੱਖ-ਵੱਖ ਧਾਰਮਿਕ ਥਾਵਾਂ ਦੀ ਮੁਫ਼ਤ ਯਾਤਰਾ ਕਰਵਾਈ

ਪੰਜਾਬ ਸਰਕਾਰ ਨੇ ਰਾਜ ਦੇ ਸੀਨੀਅਰ ਨਾਗਰਿਕਾਂ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਨੂੰ ਦੁਬਾਰਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ। ਇਸ ਯੋਜਨਾ ਤਹਿਤ, 50 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੱਖ-ਵੱਖ ਧਾਰਮਿਕ ਥਾਵਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ।
'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ 6 ਨਵੰਬਰ 2023 ਨੂੰ ਕੀਤੀ ਗਈ ਸੀ। ਇਸ ਅਧੀਨ, 27 ਦਸੰਬਰ 2023 ਨੂੰ ਗੁਰੂ ਪੁਰਬ ਦੇ ਮੌਕੇ 'ਤੇ ਪਹਿਲਾ ਜੱਥਾ ਰਵਾਨਾ ਕੀਤਾ ਗਿਆ ਸੀ। ਪਹਿਲੇ ਚਰਨ ਵਿੱਚ, 53,000 ਤੋਂ ਵੱਧ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰਵਾਈ ਗਈ।
'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਪੰਜਾਬ ਤੋਂ ਆਖਰੀ ਜੱਥਾ 27 ਦਸੰਬਰ 2023 ਨੂੰ ਗੁਰੂ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਰਵਾਨਾ ਹੋਇਆ ਸੀ। ਫਰਵਰੀ 2024 ਵਿੱਚ ਆਉਣ ਵਾਲੇ ਲੋਕ ਸਭਾ ਚੋਣਾਂ ਦੇ ਚਲਦੇ ਆਚਾਰ ਸੰਹਿਤਾ ਲਾਗੂ ਹੋਣ ਕਰਕੇ ਇਹ ਯੋਜਨਾ ਅਸਥਾਈ ਤੌਰ 'ਤੇ ਰੋਕੀ ਗਈ ਸੀ।
ਕੈਬਨਿਟ ਦਾ ਨਵੀਂਨਤਮ ਫ਼ੈਸਲਾ
ਕੱਲ੍ਹ 3 ਅਪ੍ਰੈਲ 2025 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮੁੜ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ। ਇਸ ਯੋਜਨਾ ਲਈ ਸਰਕਾਰ ਵੱਲੋਂ 100 ਕਰੋੜ ਰੁਪਏ ਦਾ ਬਜਟ ਨਿਰਧਾਰਤ ਕੀਤਾ ਗਿਆ ਹੈ।
ਯੋਜਨਾ ਦੇ ਤਹਿਤ, ਸੀਨੀਅਰ ਨਾਗਰਿਕਾਂ ਨੂੰ ਏ.ਸੀ. ਬੱਸਾਂ ਅਤੇ ਟਰੇਨਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ, ਜਿਸ ਵਿੱਚ ਭੋਜਨ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਵੀ ਸ਼ਾਮਲ ਹੋਣਗੀਆਂ।
64 ਲੱਖ ਲੋਕਾਂ ਨੂੰ ਮਿਲੇਗਾ ਲਾਭ
2011 ਦੀ ਮਰਦਮਸ਼ੁਮਾਰੀ ਮੁਤਾਬਕ ਪੰਜਾਬ ਵਿੱਚ 60 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਦੀ ਗਿਣਤੀ 28,70,000 ਸੀ। ਪਰ ਹੁਣ ਇਸ ਮਰਦਮਸ਼ੁਮਾਰੀ ਨੂੰ 14 ਸਾਲ ਹੋ ਚੁੱਕੇ ਹਨ। 2011 ਦੇ ਅੰਕੜਿਆਂ ਅਨੁਸਾਰ 50 ਸਾਲ ਤੋਂ ਵੱਧ ਉਮਰ ਵਾਲਿਆਂ ਦੀ ਗਿਣਤੀ ਲਗਭਗ 64 ਲੱਖ ਸੀ, ਜੋ ਹੁਣ ਤਕ 60 ਸਾਲ ਦੀ ਉਮਰ ਪਾਰ ਕਰ ਚੁੱਕੇ ਹੋਣਗੇ। ਇਸ ਅੰਦਾਜੇ ਅਨੁਸਾਰ ਹੁਣ ਪੰਜਾਬ ਵਿੱਚ ਕਰੀਬ 64 ਲੱਖ ਲੋਕ ਹਨ ਜੋ ਇਸ ਯੋਜਨਾ ਦਾ ਲਾਭ ਲੈ ਸਕਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
