(Source: ECI/ABP News)
Punjab News: ਪੰਜਾਬ ਦੇ ਇਸ ਹਸਪਤਾਲ ਦੇ ਸਟਾਫ 'ਚ ਮੱਚ ਗਈ ਹਫੜਾ-ਦਫੜੀ, ਅਚਾਨਕ ਚੈਕਿੰਗ ਲਈ ਪਹੁੰਚੇ ਸਿਹਤ ਮੰਤਰੀ
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਤਰ੍ਹਾਂ ਦੀਆਂ ਪਹਿਲਕਦਮੀਆਂ ਕਰ ਰਹੀ ਹੈ। ਇਸ ਤਹਿਤ ਸੂਬੇ ਦੇ ਸਿਹਤ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਤਰ੍ਹਾਂ ਦੀਆਂ ਪਹਿਲਕਦਮੀਆਂ ਕਰ ਰਹੀ ਹੈ। ਇਸ ਤਹਿਤ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਚਾਨਕ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਅਤੇ ਸੀਐਚਸੀ ਚਨਾਰਥਲ ਕਲਾਂ ਪਹੁੰਚੇ। ਇਸ ਦੌਰਾਨ ਹਸਪਤਾਲ ਦੇ ਸਟਾਫ਼ ਵਿੱਚ ਹਫੜਾ-ਦਫੜੀ ਮੱਚ ਗਈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੀਐਚਸੀ ਚਨਾਰਥਲ ਕਲਾਂ ਅਤੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲਾਂ ਵਿੱਚ ਦਵਾਈਆਂ ਦੀ ਉਪਲਬਧਤਾ, ਸਫ਼ਾਈ, ਡਾਕਟਰੀ ਸੇਵਾਵਾਂ ਅਤੇ ਐਮਰਜੈਂਸੀ ਵਿਭਾਗ ਦਾ ਨਿਰੀਖਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲ ਵਿੱਚ ਕੰਮ ਕਰਨ ਵਾਲੇ ਸਟਾਫ਼ ਅਤੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੁਝਾਅ ਵੀ ਲਏ।
ਸਿਹਤ ਮੰਤਰੀ ਨੇ ਮੌਕੇ 'ਤੇ ਹੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਦੇਰ ਰਾਤ ਫਤਿਹਗੜ੍ਹ ਸਾਹਿਬ ਵਿੱਚ ਅਚਾਨਕ ਨਿਰੀਖਣ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read MOre: Punjab News: 116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..
Read MOre: Punjab News: ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਖਾਸ ਖ਼ਬਰ, ਆਉਣ ਵਾਲੇ ਦਿਨਾਂ 'ਚ ਝੱਲਣੀ ਪਏਗੀ ਵੱਡੀ ਮੁਸੀਬਤ; ਲੋਕਾਂ ਵਿਚਾਲੇ ਮੱਚੀ ਤਰਥੱਲੀ
Read MOre: Punjab News: ਪੰਜਾਬ 'ਚ ਵੱਡਾ Encounter, ਪੁਲਿਸ ਅਤੇ ਇਸ ਗੈਂਗ ਵਿਚਾਲੇ ਤਾੜ-ਤਾੜ ਚੱਲੀਆਂ ਗੋਲੀਆਂ
Read MOre: Punjab News: ਸਰਪੰਚ ਦੀ ਸ਼ਰਮਨਾਕ ਕਰਤੂਤ, ਨਾਬਾਲਗ ਨਾਲ ਕੀਤਾ ਬਲਾਤਕਾਰ; ਇੰਝ ਬਣਾਇਆ ਹਵਸ ਦਾ ਸ਼ਿਕਾਰ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
