ਕਿਸਾਨਾਂ ਦੇ ਸੰਘਰਸ਼ ਨੂੰ ਸਰਕਾਰ ਨੇ ਪਾਈ ਨੱਥ ! ਘਰੋਂ ਨਿਕਲਣ ਤੋਂ ਪਹਿਲਾਂ ਹੀ ਲੀਡਰ ਕੀਤੇ ਨਜ਼ਰਬੰਦ, ਡੱਲੇਵਾਲ ਨੇ ਕਿਹਾ-ਲੋਕਤੰਤਰ ਦਾ ਗਲਾ ਘੁੱਟ ਰਹੀ ਸਰਕਾਰ

ਸ਼ੰਭੂ ਪੁਲਿਸ ਸਟੇਸ਼ਨ ਦੀ ਘੇਰਾਬੰਦੀ ਦੇ ਪ੍ਰੋਗਰਾਮ ਨੂੰ ਅਸਫਲ ਕਰਨ ਲਈ ਸੂਬਾ ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਰਾਜ ਦੇ ਜ਼ਿਆਦਾਤਰ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਤੇ ਉਨ੍ਹਾਂ ਦੇ ਘਰਾਂ 'ਤੇ ਪੁਲਿਸ ਦੇ ਜਵਾਨ ਤਾਇਨਾਤ ਕਰ ਦਿੱਤੇ।

Continues below advertisement

Punjab News: ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਸੀਨੀਅਰ ਆਗੂ ਤੇ ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ (Jagjit Singh Dallewal)ਨੂੰ ਫਰੀਦਕੋਟ ਜ਼ਿਲ੍ਹੇ ਦੇ ਡੱਲੇਵਾਲ ਪਿੰਡ ਵਿੱਚ ਆਪਣੇ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ।

Continues below advertisement

ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜ ਕੇ ਤੇ ਘਰਾਂ ਵਿੱਚ ਨਜ਼ਰਬੰਦ ਰੱਖ ਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਸ਼ੰਭੂ ਪੁਲਿਸ ਸਟੇਸ਼ਨ ਦੀ ਘੇਰਾਬੰਦੀ ਦੇ ਪ੍ਰੋਗਰਾਮ ਨੂੰ ਅਸਫਲ ਕਰਨ ਲਈ ਸੂਬਾ ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਰਾਜ ਦੇ ਜ਼ਿਆਦਾਤਰ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਤੇ ਉਨ੍ਹਾਂ ਦੇ ਘਰਾਂ 'ਤੇ ਪੁਲਿਸ ਦੇ ਜਵਾਨ ਤਾਇਨਾਤ ਕਰ ਦਿੱਤੇ।

ਫਰੀਦਕੋਟ ਵਿੱਚ ਨਜ਼ਰਬੰਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਘਰ ਦੇ ਬਾਹਰ ਵੀ ਪੁਲਿਸ ਚੌਕਸੀ ਉੱਤੇ ਹੈ। ਕਿਸਾਨ ਆਗੂ ਨੂੰ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ। ਸਰਕਾਰ ਅਤੇ ਪ੍ਰਸ਼ਾਸਨ ਦੇ ਰਵੱਈਏ ਬਾਰੇ ਕਿਸਾਨ ਆਗੂ ਡੱਲੇਵਾਲ ਨੇ ਇੱਕ ਵੀਡੀਓ ਜਾਰੀ ਕਰਕੇ ਸਾਰੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਸੂਬਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਵਿਰੋਧ ਪ੍ਰਦਰਸ਼ਨਾਂ ਤੋਂ ਉੱਭਰੀ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਹੁਣ ਗੈਰ-ਸੰਵਿਧਾਨਕ ਜਾਪਦੇ ਹਨ।

ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਨਾ ਸਿਰਫ਼ ਘਰ ਵਿੱਚ ਨਜ਼ਰਬੰਦ ਰੱਖਿਆ ਗਿਆ ਹੈ, ਸਗੋਂ ਕਿਸੇ ਨੂੰ ਵੀ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਨੂੰ ਮੀਡੀਆ ਨਾਲ ਗੱਲ ਕਰਨ ਦੀ ਵੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਤੇ ਅਜਿਹੀ ਕਾਰਵਾਈ ਕਰਕੇ ਸੂਬਾ ਸਰਕਾਰ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਨੂੰ ਦਬਾ ਰਹੀ ਹੈ।

ਅਜਿਹੇ ਹਾਲਾਤਾਂ ਦੇ ਬਾਵਜੂਦ, ਸ਼ੰਭੂ ਪੁਲਿਸ ਸਟੇਸ਼ਨ ਨੂੰ ਹਰ ਹਾਲਤ ਵਿੱਚ ਘੇਰਿਆ ਜਾਵੇਗਾ ਅਤੇ ਲੋਕ ਹੱਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕਾਰਵਾਈ ਨੂੰ ਸਫਲ ਨਹੀਂ ਹੋਣ ਦੇਣਗੇ। ਲੋਕਤੰਤਰ ਦਾ ਗਲਾ ਘੁੱਟਣ ਦੀਆਂ ਕਾਰਵਾਈਆਂ ਨੂੰ ਜ਼ਿਆਦਾ ਦੇਰ ਤੱਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀਆਂ ਲੋਕ ਵਿਰੋਧੀ ਤਾਕਤਾਂ ਜ਼ਿਆਦਾ ਦੇਰ ਸੱਤਾ ਵਿੱਚ ਨਹੀਂ ਰਹਿ ਸਕਦੀਆਂ।

Continues below advertisement
Sponsored Links by Taboola
OSZAR »