Punjab News: ਤਾੜ-ਤਾੜ ਗੋਲੀਆਂ ਦੇ ਨਾਲ ਦਹਿਲਿਆ ਸ੍ਰੀ ਮੁਕਤਸਰ ਸਾਹਿਬ, ਹੋਇਆ ਵੱਡਾ ਐਨਕਾਊਂਟਰ, ਪੁਲਿਸ ਦੀ ਜਵਾਬੀ ਕਾਰਵਾਈ 'ਚ ਬਿਸ਼ਨੋਈ ਗੈਂਗ ਦਾ ਗੁਰਗਾ ਜ਼ਖ਼ਮੀ
ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੈਰ ਕਾਨੂੰਨੀ ਹਥਿਆਰਾਂ ਅਤੇ ਗੈਂਗਸਟਰ ਗਤੀਵਿਧੀਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਬੀਤੀ ਰਾਤ ਇੱਕ ਘਟਨਾ ਸਾਹਮਣੇ ਆਈ। 17 ਮਈ ਦੀ ਰਾਤ ਸੀ.ਆਈ.ਏ. ਮਲੋਟ ਦੀ ਟੀਮ ਅਤੇ ਲਾਰੈਂਸ ਬਿਸ਼ਨੋਈ ਗਿਰੋਹ

ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੈਰ ਕਾਨੂੰਨੀ ਹਥਿਆਰਾਂ ਅਤੇ ਗੈਂਗਸਟਰ ਗਤੀਵਿਧੀਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਬੀਤੀ ਰਾਤ ਇੱਕ ਘਟਨਾ ਸਾਹਮਣੇ ਆਈ। 17 ਮਈ ਦੀ ਰਾਤ ਸੀ.ਆਈ.ਏ. ਮਲੋਟ ਦੀ ਟੀਮ ਅਤੇ ਲਾਰੈਂਸ ਬਿਸ਼ਨੋਈ ਗਿਰੋਹ ਨਾਲ ਜੁੜੇ ਗੁਰਗੇ ਵਿਚਕਾਰ ਗੋਲੀਬਾਰੀ ਹੋਈ। ਮੁਠਭੇੜ ਵਿਚ ਗੁਰਗਾ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਗੰਭੀਰ ਜ਼ਖ਼ਮੀ ਹੋ ਗਿਆ।
ਗੁਰਗੇ ਵੱਲੋਂ ਪੁਲਿਸ ਪਾਰਟੀ ਉੱਤੇ ਕੀਤੀ ਗਈ ਫਾਇਰਿੰਗ
ਮਾਮਲੇ ਦੀ ਹੋਰ ਜਾਣਕਾਰੀ ਦਿੰਦਿਆਂ ਡੀ.ਐਸ.ਪੀ (ਡੀ) ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਸੀਆਈਏ ਮਲੋਟ ਪੁਲਿਸ ਵਲੋਂ ਨਿਯਮਤ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਨੌਜਵਾਨ ਨੇ ਪੁਲਿਸ ਨੂੰ ਵੇਖਦਿਆਂ ਹੀ ਮੋਟਰਸਾਈਕਲ ਨੂੰ ਤੇਜ਼ੀ ਨਾਲ ਭਜਾਇਆ। ਜਦੋਂ ਪੁਲਿਸ ਨੇ ਪਿੱਛਾ ਕੀਤਾ, ਤਾਂ ਉਸ ਵਲੋਂ ਪੁਲਿਸ 'ਤੇ ਗੋਲੀਆਂ ਚਲਾਈਆਂ ਗਈਆਂ।
ਜਵਾਬੀ ਕਾਰਵਾਈ ਵਿਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਉਸ ਨੂੰ ਤੁਰੰਤ ਹੀ ਜ਼ਖ਼ਮੀ ਹਾਲਤ ਵਿਚ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮੁਲਜ਼ਮ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ ਜੋ ਕਿ ਲਾਰੈਂਸ ਬਿਸ਼ਨੋਈ ਗਰੋਹ ਨਾਲ ਸੰਬੰਧਿਤ ਪਾਇਆ ਗਿਆ।
ਆਰੋਪੀ ਕੋਲੋਂ ਬਰਾਮਦ ਸਮਾਨ:
ਇੱਕ 32 ਬੋਰ ਦੀ ਪਿਸਤੌਲ
ਇੱਕ 30 ਬੋਰ ਦੀ ਪਿਸਤੌਲ
2 ਰਨਿੰਗ ਰਾਊਂਡ
2 ਜਿੰਦ ਜ਼ਿੰਦਾ ਰਾਊਂਡ
ਮਿਲੀ ਜਾਮਕਾਰੀ ਅਨੁਸਾਰ ਇਹ ਮੁਠਭੇੜ ਮਲੋਟ-ਅਬੋਹਰ ਬਾਈਪਾਸ ਤੋਂ ਲਗਭਗ 1.5 ਤੋਂ 2 ਕਿਲੋਮੀਟਰ ਦੂਰ ਇੱਕ ਪੁਲ ਦੇ ਨੇੜੇ ਵਾਪਰੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
