ਮੁੜ ਕਿਸਾਨਾਂ ਤੇ ਸਰਕਾਰ ਦਾ ਆਢਾ, ਜਥੇਬੰਦੀਆਂ ਵੱਲੋਂ ਆਵਾਜਾਈ ਰੋਕਣ ਦਾ ਐਲਾਨ, CM ਨੇ ਕਿਹਾ- ਨਹੀਂ ਕਰਾਂਗੇ ਬਰਦਾਸ਼ਤ, ਸਖ਼ਤ ਕਾਰਵਾਈ ਲਈ ਰਹੋ ਤਿਆਰ
ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਕਾਜ ਵਿੱਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ-ਪ੍ਰਦਰਸ਼ਨ ਜਾਂ ਹੜਤਾਲਾਂ ਨੂੰ ਪੰਜਾਬ ਤੇ ਪੰਜਾਬੀਆਂ ਦੇ ਵਿਰੁੱਧ ਮੰਨਿਆ ਜਾਵੇਗਾ।

Punjab News: ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੇ ਹੋਰ ਵੀ ਬਹੁਤ ਸਾਰੇ ਢੰਗ-ਤਰੀਕੇ ਹਨ ਪਰ ਸਿਰਫ ਆਵਾਜਾਈ ਵਿੱਚ ਰੁਕਾਵਟ ਪਾ ਕੇ ਸੂਬੇ ਦੇ ਵਿਕਾਸ ਨੂੰ ਪੱਟੜੀ ਤੋਂ ਲਾਹੁਣ ਦੀ ਕਾਰਵਾਈ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਧਰਨੇ-ਪ੍ਰਦਰਸ਼ਨਾਂ ਦਾ ਖਮਿਆਜ਼ਾ ਪੰਜਾਬ ਵਾਸੀਆਂ ਖਾਸ ਕਰਕੇ ਕਿਰਤੀ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਰੋਜ਼ਮੱਰਾ ਦੇ ਕੰਮਕਾਜ ਕਰਕੇ ਸਖ਼ਤ-ਮਿਹਨਤ ਨਾਲ ਆਪਣੇ ਪਰਿਵਾਰਾਂ ਨੂੰ ਪਾਲਦੇ ਹਨ।
ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ…
— Bhagwant Mann (@BhagwantMann) May 5, 2025
ਉਨ੍ਹਾਂ ਕਿਹਾ ਕਿ ਸੜਕਾਂ ਬੰਦ ਹੋਣ ਨਾਲ ਕਈ ਵਾਰ ਮਰੀਜ਼ਾਂ ਨੂੰ ਸਮੇਂ-ਸਿਰ ਹਸਪਤਾਲ ਪਹੁੰਚਾਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਚੱਲ ਰਹੀ ਹੈ ਅਤੇ ਫਸਲ ਦੀ ਢੋਆ-ਢੁਆਈ ਲਈ ਰੇਲ ਸੇਵਾ ਦਾ ਬਹਾਲ ਰਹਿਣਾ ਬਹੁਤ ਜ਼ਰੂਰੀ ਹੈ ਜਿਸ ਕਰਕੇ ਆਵਾਜਾਈ ਰੋਕਣ ਦਾ ਫੈਸਲਾ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਂਦਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਕਾਜ ਵਿੱਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ-ਪ੍ਰਦਰਸ਼ਨ ਜਾਂ ਹੜਤਾਲਾਂ ਨੂੰ ਪੰਜਾਬ ਤੇ ਪੰਜਾਬੀਆਂ ਦੇ ਵਿਰੁੱਧ ਮੰਨਿਆ ਜਾਵੇਗਾ। ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।”
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
