Punjab News: ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ, ਸਾਰੇ ਜ਼ਿਲ੍ਹਿਆਂ 'ਚ ਸੀਨੀਅਰ IAS ਅਧਿਕਾਰੀ ਕੀਤੇ ਤਾਇਨਾਤ, ਸੌਂਪੀ ਇਹ ਜ਼ਿੰਮੇਵਾਰੀ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਣਾਅ ਵਾਲੀ ਸਥਿਤੀ ਨੂੰ ਦੇਖਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕਾਂ ਨਾਲ ਕੀਤੀ ਵਚਨਬੱਧਤਾ ਅਨੁਸਾਰ ਕਿ ਉਨ੍ਹਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।

India-Pakistan Tensions: ਭਾਰਤ-ਪਾਕਿਸਤਾਨ ਸਰਹੱਦ 'ਤੇ ਤਣਾਅ ਵਾਲੀ ਸਥਿਤੀ ਨੂੰ ਦੇਖਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕਾਂ ਨਾਲ ਕੀਤੀ ਵਚਨਬੱਧਤਾ ਅਨੁਸਾਰ ਕਿ ਉਨ੍ਹਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਇੱਕ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਜਿਸ ਵਿੱਚ ਹਰੇਕ ਵਿਭਾਗ ਦਾ ਇੱਕ ਨੋਡਲ ਅਫ਼ਸਰ (Nodal Officer) ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਹਰੇਕ ਜ਼ਿਲ੍ਹੇ ਵਿੱਚ ਇੱਕ ਸੀਨੀਅਰ ਆਈਏਐਸ ਅਧਿਕਾਰੀ ਨੂੰ ਤਾਇਨਾਤ ਕੀਤਾ ਗਿਆ ਹੈ, ਜੋ ਕਿ ਸਾਰੇ ਜ਼ਿਲ੍ਹਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ ਨਿਗਰਾਨੀ ਅਤੇ ਤਾਲਮੇਲ ਦੀ ਜ਼ਿੰਮੇਵਾਰੀ ਸੰਭਾਲਣਗੇ।
ਉੱਚ-ਅਧਿਕਾਰੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ ਇਹ ਫੈਸਲਾ
ਇਹ ਖੁਲਾਸਾ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਡੀਜੀਪੀ ਅਤੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਨ ਤੋਂ ਬਾਅਦ ਕੀਤਾ। ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਪ੍ਰਸ਼ਾਸਨਿਕ ਸਕੱਤਰਾਂ ਨੂੰ ਸਿਹਤ ਸੇਵਾਵਾਂ, ਖੁਰਾਕ ਅਤੇ ਸਿਵਲ ਸਪਲਾਈ, ਬਿਜਲੀ, ਪਾਣੀ ਸਪਲਾਈ, ਸੜਕਾਂ, ਆਵਾਜਾਈ, ਸਿੱਖਿਆ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਦੇ ਨਾਲ-ਨਾਲ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸਿਵਲ ਅਤੇ ਫੌਜ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ।
ਹਰ ਪੰਜਾਬੀ ਇਨ੍ਹਾਂ ਨੰਬਰਾਂ ਨੂੰ ਸੇਵ ਕਰਕੇ ਰੱਖ ਲਏ
ਪੰਜਾਬ ਸਰਕਾਰ ਨੇ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਐਫਸੀਆਰ ਆਫ਼ਤ ਪ੍ਰਬੰਧਨ ਕੰਟਰੋਲ ਰੂਮ ਨੇ ਫੋਨ ਨੰਬਰ 0172-2741803 ਅਤੇ 0172-2749901 ਜਾਰੀ ਕੀਤੇ ਹਨ। ਦੇਸ਼ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਲੋਕਾਂ ਦੀ ਸਹੂਲਤ ਲਈ, ਵਿੱਤ ਕਮਿਸ਼ਨਰ ਮਾਲ ਆਫ਼ਤ ਪ੍ਰਬੰਧਨ ਕੰਟਰੋਲ ਰੂਮ ਨੇ ਲੈਂਡਲਾਈਨ ਫ਼ੋਨ ਨੰਬਰ 0172-2741803 ਅਤੇ 0172-2749901 ਜਾਰੀ ਕੀਤੇ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਉਪਰੋਕਤ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
