Punjab News: ਪੰਜਾਬ ਸਰਕਾਰ ਦੀ ਨਵੀਂ ਯੋਜਨਾ! ਇਹਨਾਂ ਲੋਕਾਂ ਨੂੰ ਮਿਲੇਗਾ 5-5 ਕਰੋੜ ਰੁਪਏ ਦਾ ਫਾਇਦਾ
ਪੰਜਾਬ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਲੱਭਣ ਲਈ ਇੱਕ ਵੱਡੀ ਪਹਿਲ ਕੀਤੀ ਹੈ। ਇਸ ਨਾਲ ਨਾ ਸਿਰਫ਼ ਪਰਾਲੀ ਸਾੜਨ 'ਤੇ ਰੋਕ ਲੱਗੇਗੀ, ਸਗੋਂ ਕਿਸਾਨਾਂ ਦੇ ਨਾਲ-ਨਾਲ ਉਦਯੋਗਾਂ ਨੂੰ ਵੀ ਫਾਇਦਾ ਹੋਵੇਗਾ।

Punjab Govt's New Scheme: ਪੰਜਾਬ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਲੱਭਣ ਲਈ ਇੱਕ ਵੱਡੀ ਪਹਿਲ ਕੀਤੀ ਹੈ। ਇਸ ਨਾਲ ਨਾ ਸਿਰਫ਼ ਪਰਾਲੀ ਸਾੜਨ 'ਤੇ ਰੋਕ ਲੱਗੇਗੀ, ਸਗੋਂ ਕਿਸਾਨਾਂ ਦੇ ਨਾਲ-ਨਾਲ ਉਦਯੋਗਾਂ ਨੂੰ ਵੀ ਫਾਇਦਾ ਹੋਵੇਗਾ। ਇਸ ਯੋਜਨਾ ਦੇ ਤਹਿਤ ਹੁਣ ਪਰਾਲੀ ਤੋਂ ਉਦਯੋਗਾਂ ਲਈ ਈਂਧਨ ਤਿਆਰ ਕੀਤਾ ਜਾਵੇਗਾ। ਇਸ ਉਦੇਸ਼ ਲਈ ਬਾਇਲਰ ਲਗਾਉਣ ਵਾਲੇ ਉਦਯੋਗਾਂ ਨੂੰ ਕਰੋੜਾਂ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ।
ਇਸ ਕਦਮ ਨਾਲ ਵਾਤਾਵਰਣ ਸਣੇ ਕਿਸਾਨਾਂ ਨੂੰ ਵੀ ਮਿਲੇਗਾ ਫਾਇਦਾ
ਇਸ ਸਬੰਧੀ ਗੱਲ ਕਰਦਿਆਂ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਨਾ ਸਿਰਫ਼ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਵੱਲ ਹੈ, ਸਗੋਂ ਇਸ ਨਾਲ ਰਾਜ ਦੇ ਉਦਯੋਗਾਂ ਅਤੇ ਕਿਸਾਨਾਂ ਦੋਹਾਂ ਨੂੰ ਵੱਡਾ ਆਰਥਿਕ ਲਾਭ ਹੋਏਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਣ ਦੀ ਸੁਰੱਖਿਆ ਹੋਏਗੀ ਅਤੇ ਕਿਸਾਨਾਂ ਦੀ ਆਮਦਨ ਵੀ ਵਧੇਗੀ। ਨਾਲ ਹੀ, ਪਰਾਲੀ ਅਧਾਰਿਤ ਬਾਇਲਰ ਲਗਾਉਣ ਵਾਲੇ ਉਦਯੋਗਾਂ ਨੂੰ ਭਾਰੀ ਸਬਸਿਡੀ ਦਿੱਤੀ ਜਾਵੇਗੀ।
ਰਾਜ ਸਰਕਾਰ ਵੱਲੋਂ ਨਵੀਂ ਕੈਪਿਟਲ ਸਬਸਿਡੀ ਯੋਜਨਾ ਲਾਗੂ ਕੀਤੀ ਗਈ ਹੈ। ਇਸ ਤਹਿਤ ਹਰ 8 TPH ਬਾਇਲਰ ਲਗਾਉਣ 'ਤੇ 1 ਕਰੋੜ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾਵੇਗੀ। ਇਸ ਨਾਲ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ 'ਤੇ ਰੋਕ ਲੱਗੇਗੀ। ਸਰਕਾਰ ਨੇ ਤੇਲ, ਕੋਇਲਾ ਅਤੇ ਹੋਰ ਬਾਇਓਮਾਸ 'ਤੇ ਚੱਲਣ ਵਾਲੇ ਉਦਯੋਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਇਸ ਯੋਜਨਾ ਦਾ ਲਾਭ ਲੈਣ। ਪਹਿਲੀ ਵਾਰ ਪੰਜਾਬ 'ਚ ਪਰਾਲੀ ਦੀ ਵਰਤੋਂ ਕਰਨ ਵਾਲੇ ਉਦਯੋਗਾਂ ਨੂੰ 5 ਕਰੋੜ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
