ਪੜਚੋਲ ਕਰੋ

Punjab News: ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਵਿਭਾਗ ਗਾਰਡ ਕਾਬੂ, 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇਕ ਵਣ ਵਿਭਾਗ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।...

Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇਕ ਵਣ ਵਿਭਾਗ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਪੜ੍ਹੋ : ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ, ਸਰਕਾਰ ਨਹੀਂ ਵਧਾ ਰਹੀ ਮਿਆਦ, ਲੱਖਾਂ ਲੋਕਾਂ ਦੇ ਸਿਰ 'ਤੇ ਮੰਡਰਾ ਰਿਹਾ ਡਿਪੋਰਟ ਖਤਰਾ

ਲੱਕੜ ਚੋਰੀ ਕਰਨ ਦੇ ਦੋਸ਼ ਵਿਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਹ ਇਕ ਮਸ਼ੀਨੀ ਰੇਹੜੀ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ ਅਤੇ ਉਸਨੇ ਸੜਕ ਕਿਨਾਰੇ ਇਕ ਲੱਕੜ ਦਾ ਟੁਕੜਾ ਦੇਖਿਆ ਅਤੇ ਆਪਣੀ ਮੋਟਰ ਰੇਹੜੀ ਵਿਚ ਲੱਦ ਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ ਵਿਚ ਜਾ ਰਿਹਾ ਸੀ ਤਾਂ ਉਕਤ ਵਣ ਗਾਰਡ ਨੇ ਉਸਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ ਉਸਨੂੰ 5,000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ।

ਸ਼ਿਕਾਇਤ ਅਨੁਸਾਰ 4,000 ਰੁਪਏ ਵਿਚ ਸੌਦਾ ਤੈਅ ਹੋ ਗਿਆ ਅਤੇ ਉਕਤ ਮੁਲਾਜ਼ਮ 1400 ਰੁਪਏ ਪਹਿਲੀ ਕਿਸ਼ਤ ਵੀ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਜੰਗਲਾਤ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਬਾਕੀ ਬਚੀ 1100 ਰੁਪਏ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

ਰਾਜਾ ਵੜਿੰਗ ਦਾ ਸੁਨੀਲ ਜਾਖੜ ਨੂੰ ਚੈਲੇਂਜ, ਜਾਖੜ ਸਾਹਬ ਦੇ ਖ਼ਿਲਾਫ ਅਬੋਹਰ ਤੋਂ ਲੜਾਂਗਾ ਚੋਣ, ਜੇ ਹਾਰ ਗਿਆ ਤਾਂ...

ਪੰਜਾਬ ‘ਚ ਆਬਕਾਰੀ ਵਿਭਾਗ ਦੀ ਰੇਡ, ਮਿਲੀਆਂ ਸ਼ਰਾਬ ਦੀਆਂ ਪੇਟੀਆਂ, 5 ਲੋਕਾਂ ਨੂੰ ਲਿਆ ਹਿਰਾਸਤ 'ਚ

AC ਚਲਾਉਂਦਿਆਂ ਹੀ ਹੋ ਸਕਦੀ ਤੁਹਾਡੀ ਮੌਤ, ਬਲਾਸਟ ਹੋਣ ਤੋਂ ਪਹਿਲਾਂ ਦਿੰਦਾ ਆਹ ਸੰਕੇਤ

ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ, ਕਿਸੇ ਦੀ ਔਲਾਦ ਮਾੜੀ ਨਿਕਲ ਜਾਂਦੀ....ਪਰ ਅਸੀਂ ਕਿਸੇ 'ਤੇ ਕੋਈ ਰਹਿਮ ਨਹੀਂ ਕਰਨਾ

ਵੀਡੀਓਜ਼

ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸ|ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|ਫਿਰ ਚੱਲਿਆ ਸਰਕਾਰ ਦਾ ਬੁਲਡੋਜਰ, ਨਸ਼ਾ ਤਸਕਰ ਦਾ ਘਰ ਤਹਿਸ ਨਹਿਸਚੋਣ ਮੈਦਾਨ 'ਚ ਕੁੰਡੀਆਂ ਦੇ ਫਸਣਗੇ ਸਿੰਙ ,ਕਾਂਗਰਸ ਨੇ ਆਸ਼ੂ ਨੂੰ ਐਲਾਨਿਆ ਉਮੀਦਵਾਰ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦਾ ਸੁਨੀਲ ਜਾਖੜ ਨੂੰ ਚੈਲੇਂਜ, ਜਾਖੜ ਸਾਹਬ ਦੇ ਖ਼ਿਲਾਫ ਅਬੋਹਰ ਤੋਂ ਲੜਾਂਗਾ ਚੋਣ, ਜੇ ਹਾਰ ਗਿਆ ਤਾਂ...
ਰਾਜਾ ਵੜਿੰਗ ਦਾ ਸੁਨੀਲ ਜਾਖੜ ਨੂੰ ਚੈਲੇਂਜ, ਜਾਖੜ ਸਾਹਬ ਦੇ ਖ਼ਿਲਾਫ ਅਬੋਹਰ ਤੋਂ ਲੜਾਂਗਾ ਚੋਣ, ਜੇ ਹਾਰ ਗਿਆ ਤਾਂ...
ਪੰਜਾਬ ‘ਚ ਆਬਕਾਰੀ ਵਿਭਾਗ ਦੀ ਰੇਡ, ਮਿਲੀਆਂ ਸ਼ਰਾਬ ਦੀਆਂ ਪੇਟੀਆਂ, 5 ਲੋਕਾਂ ਨੂੰ ਲਿਆ ਹਿਰਾਸਤ 'ਚ
ਪੰਜਾਬ ‘ਚ ਆਬਕਾਰੀ ਵਿਭਾਗ ਦੀ ਰੇਡ, ਮਿਲੀਆਂ ਸ਼ਰਾਬ ਦੀਆਂ ਪੇਟੀਆਂ, 5 ਲੋਕਾਂ ਨੂੰ ਲਿਆ ਹਿਰਾਸਤ 'ਚ
AC ਚਲਾਉਂਦਿਆਂ ਹੀ ਹੋ ਸਕਦੀ ਤੁਹਾਡੀ ਮੌਤ, ਬਲਾਸਟ ਹੋਣ ਤੋਂ ਪਹਿਲਾਂ ਦਿੰਦਾ ਆਹ ਸੰਕੇਤ
AC ਚਲਾਉਂਦਿਆਂ ਹੀ ਹੋ ਸਕਦੀ ਤੁਹਾਡੀ ਮੌਤ, ਬਲਾਸਟ ਹੋਣ ਤੋਂ ਪਹਿਲਾਂ ਦਿੰਦਾ ਆਹ ਸੰਕੇਤ
ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ, ਕਿਸੇ ਦੀ ਔਲਾਦ ਮਾੜੀ ਨਿਕਲ ਜਾਂਦੀ....ਪਰ ਅਸੀਂ ਕਿਸੇ 'ਤੇ ਕੋਈ ਰਹਿਮ ਨਹੀਂ ਕਰਨਾ
ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ, ਕਿਸੇ ਦੀ ਔਲਾਦ ਮਾੜੀ ਨਿਕਲ ਜਾਂਦੀ....ਪਰ ਅਸੀਂ ਕਿਸੇ 'ਤੇ ਕੋਈ ਰਹਿਮ ਨਹੀਂ ਕਰਨਾ
ਲੋਕਾਂ ਨੂੰ ਨਹੀਂ ਲੱਗਣ ਦਿੱਤੀ ਸੂਹ, ਪਿਓ ਦਾ ਕਤਲ ਕਰਕੇ ਘਰ 'ਚ ਹੀ ਸਾੜ'ਤੀ ਲਾਸ਼...ਕੀ ਹੈ ਪੂਰਾ ਮਾਮਲਾ

ਛੇਤੀ ਵਧਾਉਣਾ ਭਾਰ ਤਾਂ ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਤੁਰੰਤ ਦਿਖਣ ਲੱਗੇਗਾ ਅਸਰ

ਕਾਂਗਰਸੀ ਆਗੂ ਦੀ ਹਾਰਟ ਅਟੈਕ ਨਾਲ ਹੋਈ ਮੌਤ, ਰਸਤੇ 'ਚ ਹੀ ਤੋੜਿਆ ਦਮ

ਕੋਈ ਵੀ ਸੰਸਥਾ ਕਿਸੇ ਵੀ ਔਰਤ ਨੂੰ ਮੈਟਰਨਿਟੀ ਲੀਵ ਲੈਣ ਤੋਂ ਨਹੀਂ ਰੋਕ ਸਕਦੀ, ਸੁਪਰੀਮ ਕੋਰਟ ਦਾ ਅਹਿਮ ਫੈਸਲਾ

Embed widget
OSZAR »