Punjab News: ਪੰਜਾਬ ਪੁਲਿਸ ਦਾ ਸਖਤ ਐਕਸ਼ਨ! ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ, ਉਲੰਘਣਾ ਕਰਨ ਵਾਲਿਆਂ 'ਤੇ ਹੋਏਗੀ ਕਾਰਵਾਈ
ਪੁਲਿਸ ਪ੍ਰਸ਼ਾਸਨ ਵੱਲੋਂ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜੀ ਹਾਂ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਆਵਾਜ਼ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ..

Complete Ban on Speakers on Tractors and Trucks: ਐਸ ਐਸ ਪੀ ਗੁਲਨੀਤ ਖੁਰਾਣਾ ਨੇ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜੀ ਹਾਂ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਆਵਾਜ਼ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਇਹ ਵੱਡਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ। ਜਿਸ ਕਰਕੇ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ
10 ਮਾਰਚ ਤੋਂ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ, ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੱਸਿਆ ਕੀ ਸੂਬੇ ਦੇ ਸਮੂਹ ਜ਼ਿਲਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜਿਲ੍ਹਿਆਂ/ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫਸਰਾਂ ਅਤੇ ਇੰਚਾਰਜ ਟਰੈਫਿਕਾਂ ਰਾਂਹੀ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤਾ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ਵੀਹਕਲ, ਟ੍ਰੈਕਟਰ ਟਰਾਲੀਆਂ ਉੱਤੇ ਲੱਗੇ ਵੱਡੇ ਸਪੀਕਰ, ਮੋਟਰਸਾਇਕਲਾਂ ਉੱਤੇ ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ਆਦਿ ਨੂੰ ਹੋਲੇ-ਮੁਹੱਲੇ ਦੌਰਾਨ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਆਉਣ ਤੋ ਰੋਕਿਆ ਜਾਵੇ।
ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ‘ਤੇ ਲਿਆ ਜਾਏਗਾ ਸਖਤ ਐਕਸ਼ਨ
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ‘ਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਤੇ ਹੀ ਵਾਹਨਾਂ ਤੋਂ ਆਵਾਜ਼ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਉਤਾਰ ਕੇ ਹੀ ਅੱਗੇ ਭੇਜਿਆ ਜਾਏਗਾ।
ਸੰਗਤਾਂ ਨੂੰ ਸਪੀਕਰਾਂ ਦੀ ਆਵਾਜ਼ ਤੋਂ ਆਉਂਦੀ ਪ੍ਰੇਸ਼ਾਨੀ
ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਆਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਮੇਲੇ ਦੌਰਾਨ ਕਿਸੇ ਵੀ ਸਪੀਕਰ ਵਾਲੇ ਡਬਲ ਡੈਕਰ ਟਰੱਕ/ਵਹੀਕਲ ਰੂਪਨਗਰ ਜ਼ਿਲ੍ਹੇ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ-ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ, ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
