Punjab Weather: ਪੰਜਾਬ 'ਚ ਛਮ-ਛਮ ਮੀਂਹ ਤੋਂ ਬਾਅਦ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ; ਅੱਜ ਹਨੇਰੀ-ਤੂਫਾਨ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦਾ ਅਲਰਟ ਜਾਰੀ
ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੇ ਵਿੱਚ ਬਦਲੇ ਹੋਏ ਮੌਸਮ ਕਰਕੇ ਤਾਪਮਾਨ ਦੇ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਕਰਕੇ ਲੋਕਾਂ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਬੀਤੇ ਦਿਨ ਵੀ ਹਵਾਵਾਂ ਦੇ ਨਾਲ ਮੀਂਹ ਪਿਆ, ਜਿਸ ਕਰਕੇ ਰਾਤ ਨੂੰ ਤਾਪਮਾਨ..

Punjab Weather Today: ਪੰਜਾਬ 'ਚ ਅੱਜ ਵੀ ਹਨੇਰੀ-ਤੂਫਾਨ ਅਤੇ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪਿਆ, ਜਿਸ ਤੋਂ ਬਾਅਦ ਤਾਪਮਾਨ 'ਚ ਹਲਕਾ ਬਦਲਾਅ ਦੇਖਿਆ ਗਿਆ, ਪਰ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਿਹਾ। ਮੌਸਮ ਵਿਭਾਗ ਮੁਤਾਬਕ, ਸੂਬੇ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 38.6°C ਰਿਕਾਰਡ ਕੀਤਾ ਗਿਆ।
ਮੌਸਮ 'ਚ ਇਹ ਬਦਲਾਅ ਐਕਟਿਵ ਵੈਸਟਰਨ ਡਿਸਟਰਬੈਂਸ ਕਾਰਨ ਵੇਖਣ ਨੂੰ ਮਿਲ ਰਿਹਾ ਹੈ। ਐਤਵਾਰ ਨੂੰ ਸਾਰਾ ਦਿਨ ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਰਹੇ। ਜਿਸ ਤੋਂ ਬਾਅਦ ਅੰਮ੍ਰਿਤਸਰ 'ਚ ਤਾਪਮਾਨ 32.9°C, ਲੁਧਿਆਣਾ 32.3°C, ਪਟਿਆਲਾ 36.4°C, ਫਰੀਦਕੋਟ 32.2°C, ਹੁਸ਼ਿਆਰਪੁਰ 35.7°C, ਨੂਰਮਹਿਲ (ਜਲੰਧਰ) 35.6°C ਅਤੇ ਮੋਹਾਲੀ 35.4°C ਰਿਕਾਰਡ ਕੀਤਾ ਗਿਆ।
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਾਏ ਰਹੇ ਬੱਦਲ
ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਵੇਖਣ ਨੂੰ ਮਿਲਿਆ। ਰੂਪਨਗਰ 'ਚ 16 ਮਿਮੀ, ਅੰਮ੍ਰਿਤਸਰ 'ਚ 5.0 ਮਿਮੀ, ਲੁਧਿਆਣਾ 'ਚ 1.0 ਮਿਮੀ ਅਤੇ ਪਠਾਨਕੋਟ 'ਚ 4.0 ਮਿਮੀ ਮੀਂਹ ਦਰਜ ਕੀਤਾ ਗਿਆ।
8 ਮਈ ਤੱਕ ਮੌਸਮ ਅਲਰਟ
ਭਾਰਤ ਮੌਸਮ ਵਿਗਿਆਨ ਵਿਭਾਗ, ਚੰਡੀਗੜ੍ਹ ਵਲੋਂ ਜਾਰੀ ਚੇਤਾਵਨੀ ਅਨੁਸਾਰ, ਆਉਣ ਵਾਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਨੇਰੀ, ਬਿਜਲੀ ਚਮਕਣਾ ਅਤੇ 40 ਤੋਂ 60 ਕਿਮੀ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ।
5 ਮਈ ਨੂੰ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹੇ ਜਿਵੇਂ ਕਿ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਤੇ ਤੂਫਾਨ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ 8 ਮਈ ਤੱਕ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫਾਨ ਲਈ ਯੈਲੋ ਅਲਰਟ ਜਾਰੀ ਰਹੇਗਾ।
ਪੰਜਾਬ ਦੇ ਮੁੱਖ ਜ਼ਿਲ੍ਹਿਆਂ ਦਾ ਮੌਸਮ:
ਅੰਮ੍ਰਿਤਸਰ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਜਲੰਧਰ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 22 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਲੁਧਿਆਣਾ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਪਟਿਆਲਾ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਮੋਹਾਲੀ - ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
