Punjab Weather Today: ਪੰਜਾਬ ਦੇ 5 ਜ਼ਿਲ੍ਹਾਂ 'ਚ ਮੀਂਹ ਦੀ ਸੰਭਾਵਨਾ, ਕਈ ਜ਼ਿਲ੍ਹਾਂ 'ਚ ਹਨ੍ਹੇਰੀ-ਤੂਫਾਨ ਸਣੇ ਬਿਜਲੀ ਦੀ ਗੜਗੜਾਹਟ ਦੀ ਵਾਰਨਿੰਗ
੍ਹਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵੇਲੇ ਭਿਆਨਕ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦਾ ਇਜ਼ਾਫ਼ਾ ਹੋਇਆ ਹੈ, ਜੋ ਕਿ ਆਮ ਤਾਪਮਾਨ ਨਾਲੋਂ 1.6 ਡਿਗਰੀ ਵੱਧ ਹੈ। ਲੋਕਾਂ ਦੀ ਆਸਾਂ ਮੀਂਹ..

Punjab Weather Today: ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵੇਲੇ ਭਿਆਨਕ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦਾ ਇਜ਼ਾਫ਼ਾ ਹੋਇਆ ਹੈ, ਜੋ ਕਿ ਆਮ ਤਾਪਮਾਨ ਨਾਲੋਂ 1.6 ਡਿਗਰੀ ਵੱਧ ਹੈ। ਸਭ ਤੋਂ ਵੱਧ ਗਰਮੀ ਬਠਿੰਡਾ ਵਿੱਚ ਦਰਜ ਕੀਤੀ ਗਈ, ਜਿੱਥੇ ਤਾਪਮਾਨ 45.8 ਡਿਗਰੀ ਤੱਕ ਪਹੁੰਚ ਗਿਆ। ਹੁਣ ਰਾਤਾਂ ਦਾ ਤਾਪਮਾਨ ਵੀ ਵਧਣ ਦੀ ਸੰਭਾਵਨਾ ਹੈ।
ਇਨ੍ਹਾਂ ਪੰਜ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
ਅੱਜ (21 ਮਈ) ਪੰਜਾਬ ਦੇ ਪੰਜ ਜ਼ਿਲ੍ਹਿਆਂ — ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਵਰਖਾ ਦੀ ਸੰਭਾਵਨਾ ਹੈ।
ਇਸ ਦੇ ਇਲਾਵਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਮਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਕਈ ਥਾਵਾਂ 'ਤੇ ਧੂੜ ਭਰੀ ਹਨ੍ਹੇਰੀ, ਗੜਗੜਾਹਟ ਵਾਲਾ ਮੀਂਹ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾ ਵਗਣ ਦੀ ਸੰਭਾਵਨਾ ਨੂੰ ਲੈ ਕੇ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ।
25 ਮਈ ਤੱਕ ਅਜਿਹਾ ਹੀ ਰਹੇਗਾ ਮੌਸਮ
21, 23, 24 ਅਤੇ 25 ਮਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਮੱਧਮ ਵਰਖਾ ਹੋਣ ਦੀ ਸੰਭਾਵਨਾ ਹੈ, ਜਦਕਿ 22 ਮਈ ਨੂੰ ਮੌਸਮ ਖੁਸ਼ਕ ਰਹੇਗਾ। 26 ਮਈ ਨੂੰ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਮੱਧਮ ਮੀਂਹ ਦੀ ਸੰਭਾਵਨਾ ਹੈ।
ਇਸ ਦੌਰਾਨ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾ ਨਾਲ ਤੂਫ਼ਾਨ ਅਤੇ ਬਿਜਲੀ ਦੀ ਗੜਗੜਾਹਟ ਹੋ ਸਕਦੀ ਹੈ। ਅਗਲੇ 3 ਦਿਨਾਂ ਦੌਰਾਨ ਦੱਖਣ ਅਤੇ ਦੱਖਣ-ਪੱਛਮ ਭਾਗਾਂ ਵਿੱਚ ਕਈ ਥਾਵਾਂ 'ਤੇ ਗਰਮ ਰਾਤਾਂ ਦੀ ਸਥਿਤੀ ਬਣ ਸਕਦੀ ਹੈ।
ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਦਾ ਮੌਸਮ:
ਚੰਡੀਗੜ੍ਹ: ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਤਾਪਮਾਨ 30 ਤੋਂ 41 ਡਿਗਰੀ ਦੇ ਵਿਚਕਾਰ ਰਹੇਗਾ।
ਅੰਮ੍ਰਿਤਸਰ: ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 43 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ: ਧੁੱਪ ਨਿਕਲੇਗੀ, ਹਲਕੇ ਬੱਦਲ ਵੀ ਛਾਏ ਰਹਿਣਗੇ। ਤਾਪਮਾਨ 29 ਤੋਂ 42 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ: ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 44 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ: ਧੁੱਪ ਨਾਲ ਅਸਮਾਨ ਸਾਫ਼ ਰਹੇਗਾ। ਤਾਪਮਾਨ 30 ਤੋਂ 41 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ: ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 30 ਤੋਂ 41 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
