ਲੁਧਿਆਣਾ ’ਚ ਅਰਬਨ ਅਸਟੇਟ ਬਣਾਉਣ ਲਈ 24311 ਏਕੜ ਜ਼ਮੀਨ ਅਕੈਵਾਇਰ ਕਰਨ ਦਾ ਫੈਸਲਾ ਤੁਰੰਤ ਰੱਦ ਹੋਵੇ: ਸੁਖਬੀਰ ਬਾਦਲ
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਲੁਧਿਆਣਾ ਦੇ 32 ਪਿੰਡਾਂ ਵਿਚ ਅਰਬਨ ਅਸਟੇਟ ਡਵੈਪ ਕਰਨ ਦੇ ਨਾਂ ’ਤੇ 24311 ਏਕੜ ਜ਼ਮੀਨ ਐਕਵਾਇਰ ਕਰਨ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਲੁਧਿਆਣਾ ਦੇ 32 ਪਿੰਡਾਂ ਵਿਚ ਅਰਬਨ ਅਸਟੇਟ ਡਵੈਪ ਕਰਨ ਦੇ ਨਾਂ ’ਤੇ 24311 ਏਕੜ ਜ਼ਮੀਨ ਐਕਵਾਇਰ ਕਰਨ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਕਦਮ ਕਿਸਾਨ ਵਿਰੋਧੀ ਹੈ ਜਿਸਦਾ ਇਕਲੌਤਾ ਮਕਸਦ ਆਮ ਆਦਮੀ ਪਾਰਟੀ (ਆਪ) ਦੇ ਖ਼ਜ਼ਾਨੇ ਭਰਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਨੇ ਅਰਬਨ ਅਸਟੇਟ ਬਣਾਉਣ ਵਾਸਤੇ 24311 ਏਕੜ ਜ਼ਮੀਨ ਐਕਵਾਇਰ ਕਰਨ ਦਾ ਫੈਸਲਾ ਕੀਤਾ ਹੈ ਜਦੋ ਕਿ ਇਹ ਸਕੀਮ ਪਹਿਲਾਂ ਹੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਫੇਲ੍ਹ ਹੋ ਗਈ ਹੈ।
ਉਹਨਾਂ ਕਿਹਾ ਕਿ ਇਹ ਹੋਰ ਵੀ ਨਿੰਦਣਯੋਗ ਗੱਲ ਹੈ ਕਿ ਇਹ ਫੈਸਲਾ ਉਹਨਾਂ ਕਿਸਾਨਾਂ ਦੀ ਸਹਿਮਤੀ ਤੋਂ ਬਗੈਰ ਲਿਆ ਗਿਆ ਹੈ ਜਿਹਨਾਂ ਦੀ ਜ਼ਮੀਨ ਉਹਨਾਂ ਤੋਂ ਖੋਹੀ ਜਾ ਰਹੀ ਹੈ। ਉਹਨਾਂ ਕਿਹਾ ਕਿ ਹਜ਼ਾਰਾਂ ਕਿਸਾਨ ਬੇਜ਼ਮੀਨੇ ਹੋ ਜਾਣਗੇ ਤੇ ਇਹ ਫੈਸਲਾ ਉਹਨਾਂ ਦੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਤ ਕਰੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਦਿਸ ਰਿਹਾ ਹੈ, ਉਸ ਨਾਲੋਂ ਬਹੁਤ ਜ਼ਿਆਦਾ ਹੋ ਰਿਹਾ ਹੈ। ਆਪ ਸਰਕਾਰ ਆਪਣੀਆਂ ਪਬਲੀਸਿਟੀ ਸਕੀਮਾਂ ਵਾਸਤੇ ਫੰਡ ਇਕੱਠੇ ਕਰਨ ਵਾਸਤੇ ਪੱਬਾਂ ਭਾਰ ਹੈ।
ਉਹਨਾਂ ਕਿਹਾ ਕਿ ਪਹਿਲਾਂ ਸਰਕਾਰ ਨੇ ਮੁਹਾਲੀ ਵਿਚ ਇਸ ਉਦੇਸ਼ ਵਾਸਤੇ ਜ਼ਮੀਨ ਐਕਵਾਇਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਲੁਧਿਆਣਾ ਦੇ ਕਿਸਾਨਾਂ ਨੂੰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਖ਼ਜ਼ਾਨੇ ਭਰਨ ਦੀ ਭਗਵੰਤ ਮਾਨ ਦੀ ਇੱਛਾ ਵਾਸਤੇ ਸ਼ਹੀਦ ਕੀਤਾ ਜਾ ਰਿਹਾ ਹੈ ਤਾਂ ਜੋ ਭਗਵੰਤ ਮਾਨ ਦੀ ਕੁਰਸੀ ਕਾਇਮ ਰਹੇ।
ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਕਦੇ ਵੀ ਇਹ ਅਨਿਆਂ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਪ੍ਰਭਾਵਤ ਕਿਸਾਨਾਂ ਅਤੇ ਨਾਲੋ ਨਾਲ ਕਿਸਾਨ ਸੰਗਠਨਾਂ ਦੀ ਮਦਦ ਕਰਾਂਗੇ ਜੋ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ ਅਤੇ ਆਪ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਵੇਚਣ ਦੇ ਯਤਨ ਨਾ ਕਰਨ। ਉਹਨਾਂ ਕਿਹਾ ਕਿ ਕਿਸਾਨਾਂ ਦੀ ਖੇਤੀ ਜ਼ਮੀਨ ਬਿਨਾਂ ਕਿਸੇ ਲੋੜ ਤੋਂ ਖਰਾਬ ਕੀਤੀ ਜਾ ਰਹੀ ਹੈ। ਇਹ ਸਪਸ਼ਟ ਹੈ ਕਿ ਆਮ ਆਦਮੀ ਪਾਰਟੀ ਨੇ ਇਕ ਪ੍ਰਾਪਰਟੀ ਕਾਰੋਬਾਰੀ ਦੀ ਭੂਮਿਕਾ ਸੰਭਾਲ ਲਈ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
