ਡਰੱਗ ਕੇਸ ਦੇ ਮਾਮਲੇ 'ਚ ਕਸੁੱਤੇ ਫਸੇ ਮਜੀਠੀਆ, SIT ਨੂੰ 50 ਥਾਵਾਂ 'ਤੇ ਛਾਪੇਮਾਰੀ ਕਰਨ ਦੀ ਇਜਾਜ਼ਤ

ਬਿਕਰਮ ਮਜੀਠੀਆ ਨਾਲ ਜੁੜੇ ਡਰੱਗ ਰੈਕੇਟ ਮਾਮਲੇ ਵਿੱਚ ਅਦਾਲਤ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੂੰ 50 ਥਾਵਾਂ ‘ਤੇ ਛਾਪੇਮਾਰੀ ਕਰਨ ਦਾ ਆਦੇਸ਼ ਦਿੱਤਾ ਹੈ।

Continues below advertisement

Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਡਰੱਗ ਕੇਸ ਵਿੱਚ ਮੁਸ਼ਕਿਲਾਂ ਵੱਧ ਗਈਆਂ ਹਨ। ਦੱਸ ਦਈਏ ਕਿ ਬਿਕਰਮ ਮਜੀਠੀਆ ਨਾਲ ਜੁੜੇ ਡਰੱਗ ਰੈਕੇਟ ਮਾਮਲੇ ਵਿੱਚ ਅਦਾਲਤ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੂੰ 50 ਥਾਵਾਂ ‘ਤੇ ਛਾਪੇਮਾਰੀ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਲਈ SIT ਨੇ ਵਾਰੰਟ ਲੈ ਲਿਆ ਹੈ। ਹਾਲਾਂਕਿ ਐਸਆਈਟੀ ਨੇ ਹਾਲੇ ਜਗ੍ਹਾ ਦਾ ਖੁਲਾਸਾ ਨਹੀਂ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਲੋਕਸ਼ਨ ਸਾਂਝੀ ਕੀਤੀ ਗਈ ਤਾਂ ਦੋਸ਼ੀ ਆਸਾਨੀ ਨਾਲ ਪਕੜ ਵਿੱਚ ਆ ਸਕਦੇ ਹਨ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 3 ਮਈ ਨੂੰ ਹੋਵੇਗੀ।

Continues below advertisement

ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਨੂੰ ਬਦਲ ਦਿੱਤਾ ਸੀ। ਨਵੀਂ ਟੀਮ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ। ਇਸ ਐਸਆਈਟੀ ਦਾ ਮੁਖੀ ਆਈਪੀਐਸ ਅਧਿਕਾਰੀ ਐਸ. ਰਾਹੁਲ ਨੂੰ ਬਣਾਇਆ ਗਿਆ ਹੈ।

ਟੀਮ ਵਿੱਚ ਏਆਈਜੀ ਰਣਜੀਤ ਸਿੰਘ ਢਿੱਲੋਂ, ਡੀਐਸਪੀ ਰਘੁਵੀਰ ਸਿੰਘ ਅਤੇ ਡੀਐਸਪੀ ਅਮਰਪ੍ਰੀਤ ਸਿੰਘ ਸ਼ਾਮਲ ਹਨ। ਪਿਛਲੀ ਐਸਆਈਟੀ AIG ਬਲਰਾਜ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਸੀ। ਅਕਾਲੀ ਦਲ ਨੇ ਮਜੀਠੀਆ 'ਤੇ ਗੰਭੀਰ ਦੋਸ਼ ਲਗਾਏ ਸਨ ਕਿ ਉਨ੍ਹਾਂ ਦੇ ਪੁੱਤਰ ਨੂੰ ਕੇਸ ਦੇ ਬਦਲੇ ਤਰੱਕੀ ਮਿਲੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Continues below advertisement
Sponsored Links by Taboola
OSZAR »