ਭਰੀ ਜਵਾਨੀ 'ਚ ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਆਪਣੀ ਜ਼ਿੰਦਗੀ ਕੀਤੀ ਖ਼ਤਮ, ਜਾਣੋ ਪੂਰਾ ਮਾਮਲਾ
Punjab News: ਗੁਰਦਾਸਪੁਰ ਵਿਚ ਚਾਰ ਭੈਣਾਂ ਦੇ ਇਕਲੌਤੇ ਭਰਾ ਵੱਲੋਂ ਖੌਫਨਾਕ ਕਦਮ ਚੁੱਕਣ ਦਾ ਮਾਮਲਾ ਸਾਹਮਣੇ ਆਇਆ ਹੈ।

Punjab News: ਗੁਰਦਾਸਪੁਰ ਵਿਚ ਚਾਰ ਭੈਣਾਂ ਦੇ ਇਕਲੌਤੇ ਭਰਾ ਵੱਲੋਂ ਖੌਫਨਾਕ ਕਦਮ ਚੁੱਕਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਗੁਰਦੁਾਸਪੁਰ ਜ਼ਿਲ੍ਹੇ ਦੇ ਨੇੜਲੇ ਪਿੰਡ ਪਾਹੜਾ ਦਾ ਹੈ, ਜਿੱਥੇ ਇੱਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ।
26 ਸਾਲ ਦੀ ਉਮਰ ਵਿੱਚ ਨੌਜਵਾਨ ਨੇ ਆਪਣੀ ਜ਼ਿੰਦਗੀ ਕੀਤੀ ਖ਼ਤਮ
ਮ੍ਰਿਤਕ ਦੀ ਪਛਾਣ ਸਰਵਨ (ਉਮਰ 26 ਸਾਲ) ਪੁੱਤਰ ਸੁਰਜੀਤ ਰਾਜ ਵਜੋਂ ਹੋਈ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਪਿੰਡ ਦਾ ਇੱਕ ਵਿਅਕਤੀ ਅਤੇ ਉਸ ਦੀ ਪਤਨੀ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਦੇ ਲੜਕੇ ਸਰਵਨ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਸਰਵਣ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ
ਜਾਣਕਾਰੀ ਮੁਤਾਬਕ ਮਾਮਲਾ ਪ੍ਰੇਮ ਪ੍ਰਸੰਗ (Love Marriage) ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪਿਤਾ ਸੁਰਜੀਤ ਰਾਜ ਅਤੇ ਉਸ ਦੀਆਂ ਭੈਣਾਂ ਦਾ ਕਹਿਣਾ ਹੈ ਕਿ ਸਰਵਣ ਨੇ ਧਮਕੀਆਂ ਦੇ ਡਰੋਂ ਜ਼ਹਿਰੀਲੀ ਦਵਾਈ ਖਾ ਲਈ। ਦੱਸ ਦੇਈਏ ਕਿ ਸਰਵਨ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਅਤੇ 4 ਭੈਣਾਂ ਦਾ ਇਕਲੌਤਾ ਭਰਾ ਸੀ।
ਮ੍ਰਿਤਕ ਦੇ ਪਿਤਾ ਗੈਸ ਏਜੰਸੀ 'ਚ ਕਰਦੇ ਕੰਮ
ਉਸਦੇ ਪਿਤਾ ਇੱਕ ਗੈਸ ਏਜੰਸੀ ਵਿੱਚ ਕੰਮ ਕਰਦੇ ਹਨ ਜਦਕਿ ਸਰਵਣ ਖੁਦ ਜੇਸੀਬੀ ਡਰਾਈਵਰ ਸੀ। ਪਰਿਵਾਰ ਨੇ ਸਰਵਣ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ ਜਦਕਿ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਧਮਕੀਆਂ ਦੇਣ ਵਾਲੇ ਪਤੀ-ਪਤਨੀ ਅਤੇ ਇੱਕ ਹੋਰ ਲੜਕੀ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
