Operation Sindoor: ਆਪ੍ਰੇਸ਼ਨ ਸੰਦੂਰ ਮਗਰੋਂ ਸਕੂਲ ਤੇ ਕਾਲਜ ਬੰਦ, 7 ਰਾਜਾਂ 'ਚ ਹਵਾਈ ਉਡਾਣਾਂ ਰੱਦ
ਭਾਰਤੀ ਫੌਜ ਵੱਲੋਂ ਮਜਾਈਲਾਂ ਦਾਗਣ ਮਗਰੋਂ ਪਾਕਿਸਤਾਨ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਸਾਰੇ ਸਰਕਾਰੀ ਤੇ ਨਿੱਜੀ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ..

Operation Sindoor: ਭਾਰਤੀ ਫੌਜ ਵੱਲੋਂ ਮਜਾਈਲਾਂ ਦਾਗਣ ਮਗਰੋਂ ਪਾਕਿਸਤਾਨ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਸਾਰੇ ਸਰਕਾਰੀ ਤੇ ਨਿੱਜੀ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਹਾਲਾਂਕਿ, ਪਾਕਿਸਤਾਨ ਸਰਕਾਰ ਨੇ ਕਿਹਾ ਹੈ ਕਿ ਸਾਰੀਆਂ ਨਿਰਧਾਰਤ ਪ੍ਰੀਖਿਆਵਾਂ ਸਮੇਂ ਸਿਰ ਹੋਣਗੀਆਂ। ਤਾਜ਼ਾ ਤਣਾਅ ਦਾ ਇਸ ਉਪਰ ਕੋਈ ਅਸਰ ਨਹੀਂ ਪਵੇਗਾ।
ਇਸ ਤੋਂ ਇਲਾਵਾ ਪਾਕਿਸਤਾਨ ਕੰਟਰੋਲ ਰੇਖਾ ਤੇ ਅੰਤਰਰਾਸ਼ਟਰੀ ਸਰਹੱਦ 'ਤੇ ਲਗਾਤਾਰ ਗੋਲੀਬਾਰੀ ਕਰ ਰਿਹਾ ਹੈ। ਜੰਮੂ-ਕਸ਼ਮੀਰ ਦੇ ਪੁੰਛ ਖੇਤਰ ਵਿੱਚ ਹੋਈ ਗੋਲੀਬਾਰੀ ਵਿੱਚ 6 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਤੇ 34 ਜ਼ਖਮੀ ਹੋ ਗਏ ਹਨ। ਹਾਲਾਂਕਿ, ਇਸ ਦੀ ਅਜੇ ਪੁਸ਼ਟੀ ਨਹੀਂ ਹੋਈ। ਇਸ ਕਾਰਨ ਬੀਐਸਐਫ ਪੰਜਾਬ ਸਰਹੱਦ 'ਤੇ ਅਲਰਟ 'ਤੇ ਹੈ ਤੇ ਪਾਕਿਸਤਾਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਵਾਬੀ ਕਾਰਵਾਈ ਦਾ ਜਵਾਬ ਦੇਣ ਲਈ ਤਿਆਰ ਹੈ।
ਉਧਰ, ਭਾਰਤ ਤੇ ਪਾਕਿਸਤਾਨ ਵਿਚਕਾਰ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਇੱਕ ਵੀ ਉਡਾਣ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਨਹੀਂ ਉੱਡ ਰਹੀ। ਇਸ ਦੇ ਨਾਲ ਹੀ ਭਾਰਤ ਨੇ ਵਧਦੇ ਤਣਾਅ ਦੇ ਮੱਦੇਨਜ਼ਰ ਪਾਕਿਸਤਾਨ ਨਾਲ ਲੱਗਦੇ ਰਾਜਾਂ ਵਿੱਚ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ਵਿੱਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਗੁਜਰਾਤ ਤੇ ਰਾਜਸਥਾਨ ਸ਼ਾਮਲ ਹਨ।
ਭਾਰਤ ਨੇ 7 ਰਾਜਾਂ ਦੇ 11 ਹਵਾਈ ਅੱਡਿਆਂ 'ਤੇ ਉਡਾਣ ਸੰਚਾਲਨ ਬੰਦ ਕਰ ਦਿੱਤਾ ਹੈ। ਸ੍ਰੀਨਗਰ, ਜੰਮੂ, ਸ੍ਰੀਨਗਰ, ਲੇਹ, ਚੰਡੀਗੜ੍ਹ, ਬੀਕਾਨੇਰ, ਜੋਧਪੁਰ, ਰਾਜਕੋਟ, ਧਰਮਸ਼ਾਲਾ, ਅੰਮ੍ਰਿਤਸਰ, ਭੁਜ ਅਤੇ ਜਾਮਨਗਰ ਵਿੱਚ ਉਡਾਣਾਂ ਰੋਕ ਦਿੱਤੀਆਂ ਗਈਆਂ ਹਨ। ਇਹ ਹਵਾਈ ਅੱਡੇ ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਹਨ।
ਏਅਰ ਇੰਡੀਆ, ਇੰਡੀਗੋ ਤੇ ਸਪਾਈਸਜੈੱਟ ਨੇ ਯਾਤਰੀਆਂ ਲਈ ਸਲਾਹ ਜਾਰੀ ਕੀਤੀ ਹੈ। ਸਰਕਾਰ ਮਹੱਤਵਪੂਰਨ ਸੰਸਥਾਵਾਂ, ਇਮਾਰਤਾਂ ਅਤੇ ਸੰਵੇਦਨਸ਼ੀਲ ਖੇਤਰਾਂ ਲਈ ਕੁਝ ਹੋਰ ਕਦਮ ਵੀ ਚੁੱਕ ਸਕਦੀ ਹੈ। ਇਸ ਬਾਰੇ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
