ਪੜਚੋਲ ਕਰੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (13-05-2025)
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!)

ਅੱਜ ਦਾ ਮੁੱਖਵਾਕ
Source : ABPLIVE AI
ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥
ਬੀਜ ਮੰਤ੍ਰੁ = ਮੂਲ ਮੰਤ੍ਰ, ਸਭ ਤੋਂ ਸ੍ਰੇਸ਼ਟ ਮੰਤ੍ਰ। ਆਗੈ = ਪਰਲੋਕ ਵਿਚ। ਸੋਇਆ = ਸੁੱਤਾ ਹੋਇਆ।੧। ਜਪਲਾ = ਜਪਿਆ। ਤੇ = ਤੋਂ, ਦੀ ਰਾਹੀਂ। ਹਿਰਦੈ = ਹਿਰਦੇ ਵਿਚ। ਪਰਲਾ = ਪਿਆ। ਪਾਰਿ ਤਰਲਾ = ਪਾਰ ਲੰਘ ਗਿਆ।੧।ਰਹਾਉ। ਨਿਧਾਨੁ = ਖ਼ਜ਼ਾਨਾ। ਮਨ = ਹੇ ਮਨ! ਅਟਲ = ਕਦੇ ਨਾਹ ਟਲਣ ਵਾਲਾ। ਛੂਟਹਿ = ਮੁੱਕ ਜਾਂਦੇ ਹਨ। ਪਟਲ = ਪੜਦੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਨਿਰਮਲ = ਪਵਿੱਤ੍ਰ। ਜੀਉ = ਜਿੰਦ।੨।
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧। (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ। ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਜਲੰਧਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
