'Operation Sindoor' ਤੋਂ ਬਾਅਦ PBKS ਤੇ MI ਵਿਚਕਾਰ ਮੈਚ ਦੀ ਬਦਲੀ ਜਗ੍ਹਾ, ਜਾਣੋ ਹੁਣ ਕਿੱਥੇ ਖੇਡਿਆ ਜਾਵੇਗਾ ਮੈਚ
Mumbai Indians vs Punjab Kings Match Shift: ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਖੇਡਿਆ ਜਾਣ ਵਾਲਾ ਮੁਕਾਬਲਾ ਕਿਤੇ ਹੋਰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਮੈਚ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ।

Mumbai Indians vs Punjab Kings Match Shift: ਭਾਰਤੀ ਫੌਜ ਦੇ ਆਪਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਵੱਧ ਗਿਆ ਹੈ। ਉੱਥੇ ਹੀ ਭਾਰਤ ਵਿੱਚ ਜਿੱਥੇ IPL ਚੱਲ ਰਿਹਾ ਹੈ ਤਾਂ ਦੂਜੇ ਪਾਸੇ ਪਾਕਿਸਤਾਨ ਵਿੱਚ PSL ਚੱਲ ਰਿਹਾ ਹੈ। ਇਸ ਤਹਿਤ ਹੀ ਆਈਪੀਐਲ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ 11 ਮਈ ਨੂੰ ਮੁੰਬਈ ਇੰਡੀਅੰਸ ਅਤੇ ਪੰਜਾਬ ਕਿੰਗਸ ਵਿਚਾਲੇ ਮੁਕਾਬਲਾ ਖੇਡਿਆ ਜਾਣਾ ਸੀ, ਜੋ ਕਿ ਧਰਮਸ਼ਾਲਾ ਸਟੇਡੀਅਮ ਵਿੱਚ ਖੇਡਿਆ ਜਾਣਾ ਸੀ।
ਪਰ ਉੱਥੇ ਹੀ ਧਰਮਸ਼ਾਲਾ ਏਅਰਪੋਰਟ ਨੂੰ ਅਸਥਾਈ ਤੌਰ ‘ਤੇ ਬੰਦ ਕੀਤਾ ਹੋਇਆ ਹੈ ਜਿਸ ਕਰਕੇ ਇਹ ਮੈਚ ਕਿਤੇ ਹੋਰ ਖੇਡਿਆ ਜਾਵੇਗਾ। ਦੱਸ ਦਈਏ ਕਿ ਪੀਟੀਆਈ ਦੀ ਰਿਪੋਰਟ ਮੁਤਾਬਕ ਇਹ ਮੈਚ ਗੁਜਰਾਤ ਦੇ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ। ਗੁਜਰਾਤ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਅਨਿਲ ਪਟੇਲ ਨੇ ਪੀਟੀਆਈ ਨੂੰ ਦੱਸਿਆ ਕਿ ਮੁੰਬਈ ਅਤੇ ਪੰਜਾਬ ਵਿਚਾਲੇ ਮੈਚ 11 ਮਈ ਨੂੰ ਦੁਪਹਿਰ 3:30 ਵਜੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਵੇਗਾ। ਅਨਿਲ ਪਟੇਲ ਨੇ ਕਿਹਾ ਕਿ 'ਬੀ.ਸੀ.ਸੀ.ਆਈ. ਨੇ ਸਾਨੂੰ ਇਸ ਮੈਚ ਨੂੰ ਹਿਮਾਚਲ ਪ੍ਰਦੇਸ਼ ਤੋਂ ਗੁਜਰਾਤ ਤਬਦੀਲ ਕਰਨ ਦੀ ਬੇਨਤੀ ਕੀਤੀ ਸੀ, ਜਿਸਨੂੰ ਅਸੀਂ ਸਵੀਕਾਰ ਕਰ ਲਿਆ ਹੈ'।
IPL ਵਿੱਚ ਅੱਜ ਹੋਵੇਗਾ ਦਿੱਲੀ ਅਤੇ ਪੰਜਾਬ ਕਿੰਗਜ਼ ਵਿਚਾਲੇ ਮੈਚ
ਦਿੱਲੀ ਕੈਪੀਟਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੈਚ ਅੱਜ ਧਰਮਸ਼ਾਲਾ ਸਟੇਡੀਅਮ ਵਿੱਚ ਹੀ ਖੇਡਿਆ ਜਾਵੇਗਾ। ਇਹ ਮੈਚ ਅੱਜ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ, ਪੰਜਾਬ ਅਤੇ ਦਿੱਲੀ ਦੋਵਾਂ ਟੀਮਾਂ ਲਈ ਅੱਜ ਦਾ ਮੈਚ ਜਿੱਤਣਾ ਜ਼ਰੂਰੀ ਹੈ। ਪੰਜਾਬ ਕਿੰਗਜ਼ 15 ਅੰਕਾਂ ਨਾਲ ਅੰਕ ਸੂਚੀ ਵਿੱਚ ਤੀਜੇ ਨੰਬਰ 'ਤੇ ਹੈ, ਜਦੋਂ ਕਿ ਦਿੱਲੀ 13 ਅੰਕਾਂ ਨਾਲ ਪੰਜਵੇਂ ਨੰਬਰ 'ਤੇ ਹੈ। ਜੇਕਰ ਪੰਜਾਬ ਅੱਜ ਇਹ ਮੈਚ ਜਿੱਤ ਜਾਂਦਾ ਹੈ ਤਾਂ ਇਹ ਪਲੇਆਫ ਲਈ ਲਗਭਗ ਕੁਆਲੀਫਾਈ ਕਰ ਲਵੇਗਾ। ਜੇਕਰ ਦਿੱਲੀ ਅੱਜ ਦਾ ਮੈਚ ਜਿੱਤ ਜਾਂਦੀ ਹੈ ਤਾਂ ਇਹ 5ਵੇਂ ਸਥਾਨ ਤੋਂ ਤੀਜੇ ਸਥਾਨ 'ਤੇ ਪਹੁੰਚ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
