ਨੀਰਜ ਚੋਪੜਾ ਨੂੰ ਭਾਰਤੀ ਫੌਜ 'ਚ ਮਿਲੀ ਵੱਡੀ ਜ਼ਿੰਮੇਵਾਰੀ, ਹੁਣ ਭਾਲੇ ਦੇ ਨਾਲ ਸਾਂਭਣਗੇ ਆਹ ਅਹੁਦਾ
Neeraj Chopra In Indian Army: ਨੀਰਜ ਚੋਪੜਾ ਨੇ ਭਾਰਤ ਲਈ ਜੈਵਲਿਨ ਥ੍ਰੋਅ ਵਿੱਚ ਸੋਨ ਤਗਮੇ ਜਿੱਤੇ ਹਨ। ਇਸ ਦੇ ਨਾਲ ਹੀ ਨੀਰਜ ਚੋਪੜਾ ਨੂੰ ਹੁਣ ਭਾਰਤੀ ਫੌਜ ਵਿੱਚ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

Neeraj Chopra Post In Indian Army: ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੂੰ ਭਾਰਤੀ ਫੌਜ ਵਿੱਚ ਇੱਕ ਵੱਡੀ ਜ਼ਿੰਮੇਵਾਰੀ ਮਿਲੀ ਹੈ। ਨੀਰਜ ਚੋਪੜਾ ਨੂੰ ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲ ਦਾ ਅਹੁਦਾ ਦਿੱਤਾ ਗਿਆ ਹੈ। ਨੀਰਜ ਚੋਪੜਾ ਦੁਨੀਆ ਦੇ ਸਭ ਤੋਂ ਵਧੀਆ ਜੈਵਲਿਨ ਥ੍ਰੋਅਰਾਂ ਵਿੱਚੋਂ ਇੱਕ ਹੈ। ਨੀਰਜ ਨੇ ਟੋਕੀਓ ਓਲੰਪਿਕ 2021 ਵਿੱਚ ਭਾਰਤ ਲਈ ਜੈਵਲਿਨ ਥ੍ਰੋਅ ਵਿੱਚ ਸੋਨ ਤਗਮਾ ਜਿੱਤਿਆ ਹੈ। ਹੁਣ ਉਨ੍ਹਾਂ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਕਰਨਲ ਦਾ ਦਰਜਾ ਦਿੱਤਾ ਗਿਆ ਹੈ।
ਲੈਫਟੀਨੈਂਟ ਕਰਨਲ ਬਣੇ ਨੀਰਜ ਚੋਪੜਾ
ਨੀਰਜ ਚੋਪੜਾ ਨੂੰ ਭਾਰਤ ਦੇ ਟੈਰੀਟੋਰੀਅਲ ਆਰਮੀ ਰੈਗੂਲੇਸ਼ਨਜ਼, 1948 ਦੇ ਪੈਰਾ-31 ਦੇ ਤਹਿਤ ਸ਼ਾਮਲ ਕੀਤਾ ਗਿਆ ਹੈ। ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਲੈਫਟੀਨੈਂਟ ਕਰਨਲ ਦਾ ਦਰਜਾ ਦਿੱਤਾ ਹੈ। ਇਸ ਤੋਂ ਪਹਿਲਾਂ ਨੀਰਜ ਰਾਜਪੂਤਾਨਾ ਰਾਈਫਲਜ਼ ਵਿੱਚ ਸੂਬੇਦਾਰ ਵਜੋਂ ਤਾਇਨਾਤ ਸਨ। ਨੀਰਜ 2016 ਵਿੱਚ ਭਾਰਤੀ ਫੌਜ ਵਿੱਚ ਨਾਇਬ ਸੂਬੇਦਾਰ ਵਜੋਂ ਭਰਤੀ ਹੋਏ ਸਨ।
ਨੀਰਜ ਚੋਪੜਾ ਨੇ ਜਿੱਤਿਆ ਸੀ ਗੋਲਡ ਮੈਡਲ
ਨੀਰਜ ਚੋਪੜਾ ਨੇ ਟੋਕੀਓ ਓਲੰਪਿਕ ਵਿੱਚ ਜੈਵਲਿਨ ਥ੍ਰੋਅ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਸੀ। ਉਹ ਦੇਸ਼ ਲਈ ਵਿਅਕਤੀਗਤ ਸੋਨ ਤਗਮਾ ਜਿੱਤਣ ਵਾਲੇ ਪਹਿਲੇ ਟਰੈਕ ਐਂਡ ਫੀਲਡ ਅਥਲੀਟ ਬਣ ਗਏ ਸਨ। ਨੀਰਜ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 87.58 ਮੀਟਰ ਦੀ ਦੂਰੀ ਨਾਲ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਸੀ। ਉਨ੍ਹਾਂ ਨੇ ਟੋਕੀਓ ਓਲੰਪਿਕ ਵਿੱਚ ਭਾਰਤ ਲਈ ਪਹਿਲਾ ਸੋਨ ਤਮਗਾ ਜਿੱਤਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
