Big Breaking|SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ ਚੋਣ ਕਮਿਸ਼ਨ ਖਿਲਾਫ ਦਾਇਰ ਕੀਤੀ ਪਟੀਸ਼ਨ
ਪੰਜਾਬ ਦੀਆਂ ਪੰਜ ਨਗਰ ਨਿਗਮਾਂ ਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਐਲਾਨ ਅੱਜ (28 ਸਤੰਬਰ) ਨੂੰ ਹੋ ਸਕਦਾ ਹੈ। ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਦੇ ਵਕੀਲ ਨੇ ਦਿੱਤੀ ਹੈ। ਸਰਕਾਰ ਨੇ ਅਦਾਲਤ ਵਿੱਚ ਕਿਹਾ ਕਿ ਪ੍ਰੋਗਰਾਮ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਜਾਵੇਗਾ।
ਮਾਮਲਾ ਉਦੋਂ ਹਾਈਕੋਰਟ ਪਹੁੰਚਿਆ ਜਦੋਂ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਸਰਕਾਰ ਨੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ।ਪਟੀਸ਼ਨਕਰਤਾ ਬੇਅੰਤ ਸਿੰਘ ਨੇ ਆਪਣੇ ਵਕੀਲ ਰਾਹੀਂ ਰਾਜ ਚੋਣ ਕਮਿਸ਼ਨ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਰ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ 22 ਨਵੰਬਰ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਰਾਜ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਸੀ। ਨੋਟੀਫਿਕੇਸ਼ਨ ਮਿਲਣ ਤੋਂ ਬਾਅਦ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ।

ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
