ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਇਸ ਸਾਲ ਮੇਟ ਗਾਲਾ ਵਿੱਚ ਆਪਣਾ ਡੈਬਿਊ ਕੀਤਾ।

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਇਸ ਸਾਲ ਮੇਟ ਗਾਲਾ ਵਿੱਚ ਆਪਣਾ ਡੈਬਿਊ ਕੀਤਾ।

ਦੁਨੀਆ ਦੇ ਸਭ ਤੋਂ ਵੱਡੇ ਫੈਸ਼ਨ ਸਮਾਰੋਹ ਲਈ, ਅਦਾਕਾਰ-ਗਾਇਕ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ ਅਤੇ ਉਨ੍ਹਾਂ ਨੇ ਇੱਕ ਅਜਿਹਾ ਲੁੱਕ ਅਪਣਾਇਆ, ਜਿਸ ਵਿਚ ਪੰਜਾਬੀ ਸੱਭਿਆਚਾਰ ਅਤੇ ਸ਼ਾਹੀ ਸ਼ਾਨ ਨਾਲ ਖੂਬਸੂਰਤ ਮਿਸ਼ਰਣ ਸੀ।

ਦਿਲਜੀਤ ਦੋਸਾਂਝ ਮੇਟ ਗਾਲਾ 2025 ਦੇ ਨੀਲੇ ਕਾਰਪੈਟ ’ਤੇ ਪਟਿਆਲਾ ਦੇ ਮਹਾਰਾਜਾ ਨੂੰ ਸ਼ਰਧਾਂਜਲੀ ਵਜੋਂ ਇਕ ਸ਼ਾਹੀ ਸਫੈਦ ਪਹਿਰਾਵੇ ਵਿਚ ਪੁੱਜੇ।

ਇਹ ਪਹਿਰਾਵਾ ਅਮਰੀਕੀ-ਨੇਪਾਲੀ ਡਿਜ਼ਾਈਨਰ ਪ੍ਰਬਲ ਗੁਰੰਗ ਵੱਲੋਂ ਡਿਜ਼ਾਈਨ ਕੀਤਾ ਗਿਆ।

ਇਹ ਪਹਿਰਾਵਾ ਅਮਰੀਕੀ-ਨੇਪਾਲੀ ਡਿਜ਼ਾਈਨਰ ਪ੍ਰਬਲ ਗੁਰੰਗ ਵੱਲੋਂ ਡਿਜ਼ਾਈਨ ਕੀਤਾ ਗਿਆ।

ਮੇਟ ਗਾਲਾ ਦੌਰਾਨ ਸਿੱਖ ਪਹਿਰਾਵੇ ਦੀ ਨੁਮਾਇੰਦਗੀ ਕਰਦੇ ਹੋਏ ਦਿਲਜੀਤ ਨੇ ਹਾਥੀ ਦੰਦ ਅਤੇ ਗੋਲਡਨ ਸ਼ੇਰਵਾਨੀ ਪਹਿਨੀ ਹੋਈ ਸੀ।

ਇਸ ਦੇ ਨਾਲ ਹੀ ਦਿਲਜੀਤ ਨੇ ਇਕ ਤਹਿਮਤ(Tehmat), ਜਵਾਹਰਾਤਾਂ ਨਾਲ ਜੜੀ ਪੱਗ ਜਿਸ ਵਿਚ ਸਫ਼ੈਦ ‘ਕਲਗੀ’ ਮੌਜੂਦ ਸੀ, ਬੰਨ੍ਹੀ ਹੋਈ ਸੀ।

ਇਸ ਦੌਰਾਨ ਪੰਜਾਬੀ ਸਿੰਗਰ ਅਤੇ ਅਦਾਕਾਰ ਨੇ ਗਹਿਣਿਆਂ ਨਾਲ ਜੜੀ ਤਲਵਾਰ ਵੀ ਫੜ੍ਹੀ ਹੋਈ ਸੀ, ਜਿਸ ਦੀ ਹੱਥੀ ਸ਼ੇਰ ਦੇ ਸਿਰ ਵਾਲੀ ਸੀ।

ਉਨ੍ਹਾਂ ਨੇ ਪੰਜਾਬ ਦੇ ਨਕਸ਼ੇ ਅਤੇ ਗੁਰਮੁਖੀ ਵਿੱਚ ਕਢਾਈ ਵਾਲੇ ਅੱਖਰਾਂ ਵਾਲਾ ਇਕ ਕੇਪ (ਕੱਪੜਾ) ਵੀ ਦਿਖਾਇਆ।



ਦਿਲਜੀਤ ਦੇ ਮੇਟ ਗਾਲਾ ਲੁੱਕ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਛੂਹ ਲਿਆ, ਕਿਉਂਕਿ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਪਹਿਰਾਵੇ ਪਿੱਛੇ ਉਨ੍ਹਾਂ ਦੇ ਵਿਚਾਰ ਦੀ ਸ਼ਲਾਘਾ ਕੀਤੀ।

ਦਿਲਚਸਪ ਗੱਲ ਇਹ ਹੈ ਕਿ ਉਹ ਮੇਟ ਗਾਲਾ ਵਿੱਚ ਡੈਬਿਊ ਕਰਨ ਵਾਲੇ ਪਹਿਲੇ ਦਸਤਾਰਧਾਰੀ ਅਦਾਕਾਰ-ਗਾਇਕ ਬਣੇ।



OSZAR »