ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਭਾਰਤ ਦੇ ਹਵਾਈ ਹਮਲਿਆਂ ਤੋਂ ਬਾਅਦ ਪੰਜਾਬ ਅਤੇ ਰਾਜਸਥਾਨ ਦੇ ਸਰਹੱਦੀ ਇਲਾਕਿਆਂ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਜ਼ਿਲ੍ਹਾ ਕਲੈਕਟਰ ਦੇ ਆਦੇਸ਼ 'ਤੇ ਬੀਕਾਨੇਰ, ਬਾੜਮੇਰ ਅਤੇ ਜੈਸਲਮੇਰ ਸਮੇਤ ਸਰਹੱਦੀ ਸ਼ਹਿਰਾਂ ਦੇ ਸਕੂਲਾਂ 'ਚ ਅੱਜ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ

ਬੀਕਾਨੇਰ ਦੇ ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਹੈੱਡ ਕੁਆਰਟਰ ਨਹੀਂ ਛੱਡਣ ਦਾ ਆਦੇਸ਼ ਦਿੱਤਾ ਗਿਆ ਹੈ।

ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 9 ਥਾਵਾਂ 'ਤੇ ਹਵਾਈ ਹਮਲੇ ਕੀਤੇ ਹਨ।

ਪਾਕਿਸਤਾਨ ਦੇ ਬਹਾਵਲਪੁਰ 'ਚ ਹਮਲਾ ਕੀਤਾ ਗਿਆ, ਜਿੱਥੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਟਿਕਾਣੇ ਹਨ। ਬਹਾਵਲਪੁਰ ਰਾਜਸਥਾਨ-ਪਾਕਿਸਤਾਨ ਸਰਹੱਦ ਤੋਂ ਕਰੀਬ 100 ਕਿਲੋਮੀਟਰ ਦੂਰ ਹੈ।

ਅਗਲੇ ਆਦੇਸ਼ਾਂ ਤੱਕ ਜੰਮੂ, ਸ਼੍ਰੀਨਗਰ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ

ਬੁੱਧਵਾਰ ਨੂੰ ਪੰਜਾਬ ਦੇ ਵਿੱਚ ਸਰਹੱਦੀ ਜ਼ਿਲ੍ਹਿਆਂ 'ਚ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ ਤੇ ਚੰਡੀਗੜ੍ਹ ਏਅਰਪੋਰਟ ਬੰਦ ਦੇ ਹੁਕਮ ਹਨ।

ਅੰਮ੍ਰਿਤਸਰ ਤੇ ਚੰਡੀਗੜ੍ਹ ਏਅਰਪੋਰਟ ਬੰਦ ਦੇ ਹੁਕਮ ਹਨ।

ਭਾਰਤ ਸਰਕਾਰ ਦੇ ਪਾਕਿਸਤਾਨ 'ਤੇ ਆਪ੍ਰੇਸ਼ਨ ਸਿੰਦੂਰ ਦੇ ਤਹਿਤ, ਸਕੂਲ, ਕਾਲਜ ਅਤੇ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਹਨ।

OSZAR »